Manipur Landslide ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ, ਰੈਸਕਿਊ ਆਪ੍ਰੇਸ਼ਨ ਜਾਰੀ
Continues below advertisement
Manipur Landslide: ਮਨੀਪੁਰ ਦੇ ਉੱਤਰ-ਪੂਰਬੀ ਸੂਬੇ ਦੇ ਨੋਨੀ ਜ਼ਿਲ੍ਹੇ ਵਿੱਚ ਇੱਕ ਰੇਲਵੇ ਨਿਰਮਾਣ ਸਥਾਨ 'ਤੇ ਇੱਕ ਵੱਡੇ ਜ਼ਮੀਨ ਖਿਸਕਣ ਵਿੱਚ ਘੱਟੋ ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਜ਼ਮੀਨ ਖਿਸਕਣ ਵਿੱਚ ਮਰਨ ਵਾਲੇ ਇਨ੍ਹਾਂ 21 ਲੋਕਾਂ ਵਿੱਚੋਂ 15 ਟੈਰੀਟੋਰੀਅਲ ਆਰਮੀ ਦੇ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੀਜੀਪੀ ਪੀ ਡੋਂਗੇਲ ਨੇ ਦੱਸਿਆ ਕਿ ਮਲਬੇ ਚੋਂ ਕੁੱਲ 38 ਲੋਕਾਂ ਨੂੰ ਬਚਾਇਆ ਗਿਆ, ਜਿਨ੍ਹਾਂ ਵਿੱਚੋਂ 21 ਦੀ ਮੌਤ ਹੋ ਗਈ। ਉਨ੍ਹਾਂ ਇਹ ਵੀ ਕਿਹਾ ਕਿ ਬਚਾਅ ਅਤੇ ਖੋਜ ਮੁਹਿੰਮ ਜਾਰੀ ਹੈ।
Continues below advertisement