Manjinder Sirsa ਦਾ ਕੇਜਰੀਵਾਲ 'ਤੇ ਇਲਜ਼ਾਮ

Continues below advertisement

Delhi News : ਆਮ ਆਦਮੀ ਪਾਰਟੀ  (AAM AADMI PARTY) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਨੇ ਭਾਰਤੀ ਕਰੰਸੀ (ਨੋਟਾਂ) 'ਤੇ ਲਕਸ਼ਮੀ-ਗਣੇਸ਼ ਦੀ ਫੋਟੋ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਪੱਤਰ ਲਿਖਿਆ ਹੈ। ਇਸ 'ਚ ਉਨ੍ਹਾਂ ਲਿਖਿਆ ਹੈ ਕਿ ਦੇਸ਼ ਦੇ 130 ਕਰੋੜ ਲੋਕਾਂ ਦੀ ਇੱਛਾ ਹੈ ਕਿ ਭਾਰਤੀ ਕਰੰਸੀ 'ਤੇ ਇਕ ਪਾਸੇ ਗਾਂਧੀ ਜੀ ਤੇ ਦੂਜੇ ਪਾਸੇ ਸ਼੍ਰੀ ਗਣੇਸ਼ ਜੀ ਅਤੇ ਲਕਸ਼ਮੀ ਜੀ ਦੀ ਤਸਵੀਰ ਹੋਵੇ। ਵੀਰਵਾਰ ਨੂੰ ਲਿਖੇ ਇਸ ਪੱਤਰ 'ਚ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਅਰਥਵਿਵਸਥਾ ਬਹੁਤ ਖਰਾਬ ਦੌਰ 'ਚੋਂ ਗੁਜ਼ਰ ਰਹੀ ਹੈ। ਆਜ਼ਾਦੀ ਦੇ 75 ਸਾਲ ਬਾਅਦ ਵੀ ਭਾਰਤ ਨੂੰ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਪੁੱਛਿਆ ਹੈ ਕਿ ਸਾਡੇ ਦੇਸ਼ 'ਚ ਅਜੇ ਵੀ ਇੰਨੇ ਲੋਕ ਗਰੀਬ ਕਿਉਂ ਹਨ?

 

 

Continues below advertisement

JOIN US ON

Telegram