ਪੜਚੋਲ ਕਰੋ
ਡੇਰਾ ਮੁਖੀ Ram Rahim ਨੂੰ ਪੈਰੋਲ ਦੇਣ ਦਾ ਵਿਰੋਧ
Ram Rahim parole : ਦਿੱਲੀ ਮਹਿਲਾ ਕਮਿਸ਼ਨ (DCW) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਟਵਿੱਟਰ 'ਤੇ ਇਕ ਟਵੀਟ ਕਰਦਿਆਂ ਮਨੋਹਰ ਸਰਕਾਰ ਤੋਂ ਪੁੱਛਿਆ ਹੈ ਕਿ ਅਜਿਹੇ ਖਤਰਨਾਕ ਵਿਅਕਤੀ ਨੂੰ ਵਾਰ-ਵਾਰ ਪੈਰੋਲ ਕਿਵੇਂ ਦਿੱਤੀ ਜਾ ਰਹੀ ਹੈ। ਮਾਲੀਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਗੁਰਮੀਤ ਰਾਮ ਰਹੀਮ ਦੀ ਪੈਰੋਲ ਤੁਰੰਤ ਖਤਮ ਕਰਕੇ ਉਸ ਨੂੰ ਜੇਲ੍ਹ ਭੇਜਣਾ ਚਾਹੀਦਾ ਹੈ।
ਹੋਰ ਵੇਖੋ























