Gujarat ਤੱਟ ਤੋਂ 200 ਕਰੋੜ ਰੁਪਏ ਦੇ drugs ਜ਼ਬਤ

Continues below advertisement

Gujarat Drug: ਗੁਜਰਾਤ ਦੇ ਅੱਤਵਾਦ ਰੋਕੂ ਦਸਤੇ ਨੇ ਬੁੱਧਵਾਰ ਨੂੰ ਭਾਰਤੀ ਤੱਟ ਰੱਖਿਅਕ ਦੇ ਨਾਲ ਸਾਂਝੇ ਆਪਰੇਸ਼ਨ ਦੌਰਾਨ ਅਰਬ ਸਾਗਰ ਵਿੱਚ ਇੱਕ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਤੋਂ 200 ਕਰੋੜ ਰੁਪਏ ਦੀ 40 ਕਿਲੋ ਹੈਰੋਇਨ ਜ਼ਬਤ ਕੀਤੀ। ਏਟੀਐਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਛੇ ਪਾਕਿਸਤਾਨੀ ਨਾਗਰਿਕ, ਜੋ ਕਿਸ਼ਤੀ ਚਾਲਕ ਦਲ ਦੇ ਮੈਂਬਰ ਸੀ, ਉਨ੍ਹਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਤੱਟ ਰੱਖਿਅਕ ਅਤੇ ਏਟੀਐਸ ਦੀ ਇੱਕ ਸੰਯੁਕਤ ਟੀਮ ਨੇ ਕੱਛ ਜ਼ਿਲ੍ਹੇ ਵਿੱਚ ਜਾਖਾਊ ਬੰਦਰਗਾਹ ਨੇੜੇ ਸਮੁੰਦਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੀ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਰੋਕਿਆ।

Continues below advertisement

JOIN US ON

Telegram