Parliament Session: ਮੌਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਦੂਜਾ ਦਿਨ ਵੀ ਹੰਗਾਮੇਦਾਰ ਹੋਣਾ ਤੈਅ
Parliament Monsoon Session: ਸੰਸਦ (Parliament) ਦੇ ਮੌਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇੱਕ ਵਾਰ ਫਿਰ ਵਿਰੋਧੀ ਧਿਰ (Opposition) ਦੇ ਹਮਲਾਵਰ ਹੋਣ ਦੀ ਉਮੀਦ ਹੈ। ਕਾਂਗਰਸ (Congress) ਅਤੇ ਹੋਰ ਵਿਰੋਧੀ ਪਾਰਟੀਆਂ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਹਨ। ਕਾਂਗਰਸ ਅੱਜ ਸਵੇਰੇ 10 ਵਜੇ ਤੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਵਿਰੋਧੀ ਪਾਰਟੀਆਂ ਨੇ ਮਹਿੰਗਾਈ, ਦੁੱਧ ਅਤੇ ਦਹੀਂ ਸਮੇਤ ਕੁਝ ਖਾਧ ਪਦਾਰਥਾਂ 'ਤੇ ਵਸਤੂ ਅਤੇ ਸੇਵਾ ਟੈਕਸ (GST) ਲਗਾਉਣ, ਅਗਨੀਪਥ ਯੋਜਨਾ (Agnipath Ccheme) ਅਤੇ ਕੁਝ ਹੋਰ ਮੁੱਦਿਆਂ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਕੀਤਾ।