ਪੜਚੋਲ ਕਰੋ
Parliament Session ਦਾ ਤੀਜਾ ਦਿਨ, ਅੱਜ ਵੀ ਸੰਸਦ 'ਚ ਹੰਗਾਮੇ ਦੇ ਪੂਰੇ ਆਸਾਰ
Parliament Monsoon Session: ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਇੱਕ ਵਾਰ ਫਿਰ ਵਿਰੋਧੀ ਧਿਰ ਦੇ ਹਮਲਾਵਰ ਹੋਣ ਦੀ ਉਮੀਦ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਮਹਿੰਗਾਈ ਸਣੇ ਹੋਰ ਕਈ ਮੁੱਦਿਆਂ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਹਨ। ਇਸ ਦੇ ਨਾਲ ਹੀ ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਮਾਈਨਿੰਗ ਮਾਫੀਆ ਵੱਲੋਂ ਡੀਐਸਪੀ ਦੇ ਕਤਲ ਨੂੰ ਲੈ ਕੇ ਵੀ ਅੱਜ ਸੰਸਦ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਹੰਗਾਮਾ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਹਰਿਆਣਾ ਦੇ ਨੂਹ ਜ਼ਿਲੇ ਦੇ ਤਵਾਡੂ ਇਲਾਕੇ 'ਚ ਤਾਇਨਾਤ ਡੀਐੱਸਪੀ ਸੁਰਿੰਦਰ ਸਿੰਘ ਨੂੰ ਮਾਈਨਿੰਗ ਮਾਫੀਆ ਦੇ ਡੰਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹੋਰ ਵੇਖੋ






















