PM Modi । ਅੱਜ ਰੁਜ਼ਗਾਰ ਮੇਲਾ ਲਾਂਚ ਕਰਨਗੇ ਪੀਐਮ ਮੋਦੀ
Continues below advertisement
PM Modi ਪ੍ਰਧਾਨ ਮੰਤਰੀ ਦਫ਼ਤਰ 'ਚ ਬਿਆਨ ਜਾਰੀ ਕੀਤਾ ਗਿਆ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੀ ਨਿਰੰਤਰ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਮਹੱਤਵਪੂਰਨ ਕਦਮ ਹੋਵੇਗਾ। ਬਿਆਨ ਵਿੱਚ ਕਿਹਾ ਗਿਆ ਹੈ, "ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਸਾਰੇ ਮੰਤਰਾਲੇ ਅਤੇ ਵਿਭਾਗ ਮਿਸ਼ਨ ਮੋਡ ਵਿੱਚ ਮਨਜ਼ੂਰ ਅਸਾਮੀਆਂ ਦੇ ਵਿਰੁੱਧ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੇ ਹਨ।" ਦੇਸ਼ ਭਰ ਦੇ ਨਵੇਂ ਭਰਤੀ ਭਾਰਤ ਸਰਕਾਰ ਦੇ 38 ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ।
Continues below advertisement