ਹਿਮਾਚਲ ਪ੍ਰਦੇਸ਼ ਨੂੰ PM ਮੋਦੀ ਦੀ ਸੌਗਾਤ

Continues below advertisement

Vande Bharat Express Train: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਦਾ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ ਰੇਲਵੇ ਸਟੇਸ਼ਨ ਤੋਂ ਉਦਘਾਟਨ ਕੀਤਾ। ਇਹ ਟਰੇਨ ਦਿੱਲੀ ਲਈ ਰਵਾਨਾ ਕੀਤੀ ਗਈ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਆਦਿ ਮੌਜੂਦ ਸਨ। ਉਧਰ, ਹਿਮਾਚਲ ਪ੍ਰਦੇਸ਼ ਦੇ ਊਨਾ ਤੋਂ ਸ਼ੁਰੂ ਹੋਣ ਵਾਲੀ ਵੰਦੇ ਭਾਰਤ ਸਵਾਰੀ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਝੰਡੀ ਦੇਣ ਲਈ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਇਨ੍ਹਾਂ ਆਗੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਰੇਲ ਗੱਡੀ ਚਲਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗੱਡੀ ਨਾਲ ਸੈਰ ਸਪਾਟਾ ਨੂੰ ਉਤਸ਼ਾਹ ਮਿਲੇਗਾ।

 

Continues below advertisement

JOIN US ON

Telegram