Kullu ਦੇ Dussehra ਸਮਾਰੋਹ 'ਚ ਸ਼ਾਮਲ ਹੋਣਗੇ PM Modi
ਏਬੀਪੀ ਸਾਂਝਾ
Updated at:
05 Oct 2022 08:57 AM (IST)
Download ABP Live App and Watch All Latest Videos
View In AppPM Narendra Modi in Kullu: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨਗੇ। ਉੱਥੇ ਉਹ 3,650 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਸਵੇਰੇ ਕਰੀਬ 11: 30 ਵਜੇ ਏਮਜ਼ ਬਿਲਾਸਪੁਰ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ ਕਰੀਬ 12:45 ਵਜੇ ਬਿਲਾਸਪੁਰ ਦੇ ਲੁਹਣੂ ਮੈਦਾਨ ਪਹੁੰਚਣਗੇ, ਜਿੱਥੇ ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਜਨਤਕ ਸਮਾਗਮ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਕਰੀਬ 3:15 ਵਜੇ ਕੁੱਲੂ ਦੇ ਧੌਲਪੁਰ ਮੈਦਾਨ ਪਹੁੰਚਣਗੇ, ਜਿੱਥੇ ਉਹ ਕੁੱਲੂ ਦੁਸਹਿਰਾ ਸਮਾਰੋਹ 'ਚ ਹਿੱਸਾ ਲੈਣਗੇ।