ਰਾਜ ਸਭਾ 'ਚ ਪ੍ਰਤਾਪ ਬਾਜਵਾ ਨੇ ਖੇਤੀ ਬਿੱਲਾਂ ਦਾ ਕੀਤਾ ਤਿੱਖਾ ਵਿਰੋਧ
Continues below advertisement
ਕਾਂਗਰਸ ਦੇ ਐਮਪੀ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ 'ਚ ਤਿੰਨੇ ਬਿੱਲਾਂ ਦਾ ਤਿੱਖਾ ਵਿਰੋਧ ਕੀਤਾ ਹੈ। ਬਾਜਵਾ ਨੇ ਤਿੰਨੇ ਬਿੱਲਾਂ ਨੂੰ ਰੱਦ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਉਹ ਇਸ ਮੌਤ ਦੇ ਵਾਰੰਟ (ਖੇਤੀ ਬਿੱਲਾਂ) 'ਤੇ ਦਸਤਖਤ ਨਹੀਂ ਕਰਨਗੇ।
ਦੱਸ ਦੇਈਏ ਕਿ BJP ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਬਿੱਲ ਲੋਕ ਸਭਾ 'ਚ ਪਾਸ ਹੋ ਚੁੱਕੇ ਹਨ। ਉਧਰ, ਇਨ੍ਹਾਂ ਬਿੱਲਾਂ 'ਤੇ ਦੇਸ਼ 'ਚ ਵਿਰੋਧ ਜਾਰੀ ਹੈ। ਕਿਸਾਨ ਜਥੇਬੰਦੀਆਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਤੇ ਇਨ੍ਹਾਂ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਹਨ।