Rahul Gandhi Threat । ਰਾਹੁਲ ਗਾਂਧੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Continues below advertisement

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ ਜਵਾਬ ਵਿੱਚ ਦਿੱਤਾ ਗਿਆ ਹੈ। ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ। ਖੰਨਾ ਵਿਖੇ ਇਹ ਯਾਤਰਾ 11 ਜਨਵਰੀ ਨੂੰ ਆਵੇਗੀ ਤੇ ਰਾਤ ਨੂੰ ਇੱਥੇ ਸਟੇ ਹੋਵੇਗੀ।

Continues below advertisement

JOIN US ON

Telegram