2 ਅਕਤੂਬਰ ਤੋਂ ਪੰਜਾਬ ਦੌਰੇ 'ਤੇ ਰਾਹੁਲ ਗਾਂਧੀ, ਭਖਾਉਣਗੇ ਕਿਸਾਨਾਂ ਦਾ ਮੁੱਦਾ
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਕਾਨੂੰਨ ਖਿਲਾਫ ਪੰਜਾਬ ਭਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਹਾਲਾਕਿ ਕਾਂਗਰਸ ਵੱਲੋਂ ਵੀ ਇਸ ਕਾਨੂੰਨ ਖਿਲਾਫ ਪ੍ਰਦਰਸ਼ਨ ਕੀਤੇ ਗਏ ਹਨ ਪਰ ਹੁਣ ਇਨ੍ਹਾਂ ਪ੍ਰਦਰਸ਼ਨਾਂ 'ਚ ਕਾਂਗਰਸ ਦੀ ਕੌਮੀ ਲੀਡਰਸ਼ਿਪ ਨੇ ਵੀ ਐਂਟਰੀ ਮਾਰੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੋ ਅਕਤੂਬਰ ਨੂੰ ਗਾਂਧੀ ਜੰਯਤੀ ਵਾਲੇ ਦਿਨ ਪੰਜਾਬ ਵਿੱਚ ਟਰੈਕਟਰ ਮਾਰਚ ਕਰਨਗੇ।