ਰਾਮ ਰਹੀਮ ਨੇ ਮੁੜ ਮੰਗੀ ਫ਼ਰਲੋ, HC ਨੇ ਪਾਈ ਝਾੜ !!!

Ram Rahim | ਰਾਮ ਰਹੀਮ ਨੇ ਮੁੜ ਮੰਗੀ ਫ਼ਰਲੋ, HC ਨੇ ਪਾਈ ਝਾੜ !!!
ਡੇਰਾ ਸਿਰਸਾ ਮੁਖੀ ਰਾਮ ਰਹੀਮ (Dera Sirsa chief Ram Rahim) ਨੇ ਹਾਈਕੋਰਟ ਤੋਂ 21 ਦਿਨਾਂ ਦੀ ਪੈਰੋਲ ਮੰਗੀ ਹੈ। ਇਸ ਸਬੰਧੀ ਉਸ ਨੇ ਕਿਹਾ ਹੈ ਕਿ ਇਸ ਸਬੰਧੀ ਉਹ ਹਰਿਆਣਾ ਸਰਕਾਰ ਨੂੰ ਅਰਜ਼ੀ ਦੇ ਚੁੱਕੇ ਹਨ। ਕਿਉਂਕਿ ਹਾਈ ਕੋਰਟ ਦੇ ਹੁਕਮਾਂ ਤੋਂ ਬਿਨਾਂ ਉਸ ਨੂੰ ਪੈਰੋਲ ਜਾਂ ਫਰਲੋ ਨਹੀਂ ਦਿੱਤੀ ਜਾ ਸਕਦੀ। ਇਸ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ।ਹਾਈਕੋਰਟ ਨੇ ਪਟੀਸ਼ਨ ਉਤੇ ਸ਼੍ਰੋਮਣੀ ਕਮੇਟੀ ਸਮੇਤ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।ਕਿਹਾ ਹੈ ਕਿ ਜੁਲਾਈ ਮਹੀਨੇ ਵਿੱਚ ਜਦੋਂ ਛੁੱਟੀਆਂ ਖਤਮ ਹੋਣਗੀਆਂ ਤਾਂ ਇਸ ਅਰਜ਼ੀ ਦੀ ਸੁਣਵਾਈ ਕਾਰਜਕਾਰੀ ਚੀਫ਼ ਜਸਟਿਸ ਦੀ ਬੈਂਚ ਹੀ ਕਰੇਗੀ।ਹਰਿਆਣਾ ਸਰਕਾਰ ਨੇ ਕਿਹਾ ਕਿ ਡੇਰਾ ਮੁਖੀ ਦੀ ਅਰਜ਼ੀ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਸਰਕਾਰ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਹੀ ਫੈਸਲਾ ਲਿਆ ਜਾਵੇਗਾ। ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
 
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

JOIN US ON

Telegram
Sponsored Links by Taboola