Ram Rahim in Trouble | ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ,ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
Ram Rahim in Trouble | ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ,ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ
ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
2002 'ਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦਾ ਮਾਮਲਾ
ਅਦਾਲਤ ਨੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ
ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਝਟਕਾ ਦਿੱਤਾ ਹੈ |
ਅਦਾਲਤ ਨੇ ਨੋਟਿਸ ਜਾਰੀ ਕਰਕੇ 2002 'ਚ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ
ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਦੌਰਾਨ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਵਾਲੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਜਾਂਚ ਕਰਨ ਲਈ ਸਹਿਮਤੀ ਪ੍ਰਗਟਾਈ।
ਜ਼ਿਕਰ ਏ ਖਾਸ ਹੈ ਕਿ ਕਤਲ ਕੇਸ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ।
ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਰਾਮ ਰਹੀਮ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ
ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਦਰਅਸਲ ਇਹ ਪਟੀਸ਼ਨ ਜਗਸੀਰ ਸਿੰਘ ਵੱਲੋਂ ਐਡਵੋਕੇਟ ਸੱਤਿਆ ਮਿੱਤਰਾ ਰਾਹੀਂ ਦਾਇਰ ਕੀਤੀ ਗਈ ਸੀ। ਜਿਸ ਵਿੱਚ ਹਾਈਕੋਰਟ ਦੇ ਇਸ ਸਾਲ 28 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ।