Rewa Bus Accident : ਮੱਧ ਪ੍ਰਦੇਸ਼ ਦੇ ਰੀਵਾ 'ਚ ਭਿਆਨਕ ਹਾਦਸਾ
Rewa Bus Accident : ਮੱਧ ਪ੍ਰਦੇਸ਼ ਦੇ ਰੀਵਾ 'ਚ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 15 ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਲੋਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਭਿਆਨਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਸੀਐਮ ਸ਼ਿਵਰਾਜ ਨੇ ਕਿਹਾ ਹੈ ਕਿ ਹਾਦਸੇ ਵਿੱਚ ਜ਼ਖਮੀਆਂ ਦੇ ਇਲਾਜ ਦਾ ਖਰਚਾ ਸਰਕਾਰ ਚੁੱਕੇਗੀ।