25 ਸਤੰਬਰ ਨੂੰ Chaudhary Devi Lal ਦੇ ਜਨਮ ਦਿਨ ਮੌਕੇ ਫਤਿਹਾਬਾਦ 'ਚ Samman Diwas Rally
ਏਬੀਪੀ ਸਾਂਝਾ
Updated at:
07 Sep 2022 10:46 AM (IST)
Download ABP Live App and Watch All Latest Videos
View In Appਹਰਿਆਣਾ 'ਚ ਇਨੈਲੋ ਪਾਰਟੀ 25 ਸਤੰਬਰ ਨੂੰ ਫਤਿਹਾਬਾਦ 'ਚ ਚੌਧਰੀ ਦੇਵੀ ਲਾਲ ਦਾ ਜਨਮ ਦਿਨ ਮਨਾਉਣ ਜਾ ਰਹੀ ਹੈ। ਇਨੈਲੋ ਇਸ ਨੂੰ ਸਨਮਾਨ ਦਿਵਸ ਵਜੋਂ ਮਨਾਉਂਦੀ ਹੈ। ਇਸ ਜਨਮ ਦਿਨ 'ਤੇ ਇਨੈਲੋ ਭਾਜਪਾ ਵਿਰੋਧੀ ਪਾਰਟੀਆਂ ਨੂੰ ਇਕ ਮੰਚ 'ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਨੈਲੋ ਪਾਰਟੀ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮਿਲ ਕੇ ਤੀਜੇ ਮੋਰਚੇ ਦੀ ਤਿਆਰੀ ਕਰ ਰਹੀ ਹੈ। ਅਜਿਹੇ 'ਚ ਚੌਧਰੀ ਦੇਵੀ ਲਾਲ ਦੇ ਜਨਮ ਦਿਨ 'ਤੇ ਇਨੈਲੋ ਭਾਜਪਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਕ ਮੰਚ 'ਤੇ ਲਿਆ ਕੇ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਨੈਲੋ ਸੁਪਰੀਮੋ ਓਮਪ੍ਰਕਾਸ਼ ਚੌਟਾਲਾ ਨੇ ਮੰਗਲਵਾਰ ਨੂੰ ਗੁਰੂਗ੍ਰਾਮ 'ਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿਆਸੀ ਅਤੇ ਪਰਿਵਾਰਕ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ।