ਕਾਂਗਰਸ ਪ੍ਰਧਾਨ ਦੇ ਅਹੁਦੇ ਲਈ Shashi Tharoor ਬਨਾਮ Ashok Gehlot ਦੀ ਚਰਚਾ

Continues below advertisement

Shashi Tharoor vs Ashok Gehlot: ਕਾਂਗਰਸ 'ਚ ਪ੍ਰਧਾਨ ਦੀ ਚੋਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਤਾਜ਼ਾ ਖ਼ਬਰ ਇਹ ਹੈ ਕਿ ਹੁਣ ਪ੍ਰਧਾਨ ਉਮੀਦਵਾਰ ਦੀ ਲੜਾਈ ਵਿੱਚ ਸ਼ਸ਼ੀ ਥਰੂਰ ਦਾ ਨਾਂ ਵੀ ਜੁੜ ਗਿਆ ਹੈ। ਸ਼ਸ਼ੀ ਥਰੂਰ ਨੇ ਦਿੱਲੀ ਵਿੱਚ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੀ ਇਜਾਜ਼ਤ ਦਿੱਤੀ। ਇਸ ਤੋਂ ਬਾਅਦ ਚਰਚਾ ਹੈ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਗਾਂਧੀ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਅਸ਼ੋਕ ਗਹਿਲੋਤ ਨਾਲ ਮੁਕਾਬਲਾ ਕਰ ਸਕਦੇ ਹਨ। ਜੇਕਰ ਸ਼ਸ਼ੀ ਥਰੂਰ ਅਤੇ ਅਸ਼ੋਕ ਗਹਿਲੋਤ ਵਿਚਾਲੇ ਮੁਕਾਬਲਾ ਹੁੰਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਇਸ ਵਾਰ ਪਾਰਟੀ ਦੀ ਅਗਵਾਈ ਕਿਸੇ ਗੈਰ-ਗਾਂਧੀ ਦੇ ਹੱਥ ਹੋਵੇਗੀ। ਇਸ ਦਾ ਮਤਲਬ ਹੈ ਕਿ ਰਾਹੁਲ ਗਾਂਧੀ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਨਹੀਂ ਲੜਨਗੇ।

Continues below advertisement

JOIN US ON

Telegram