ਬਿੱਗ ਬੌਸ ਫੇਮ ਅਤੇ ਭਾਜਪਾ ਨੇਤਾ Sonali Phogat ਦੀ ਮੌਤ
Continues below advertisement
Sonali Phogat dies: ਟਿਕਟੋਕ ਸਟਾਰ ਅਤੇ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਭਾਰਤੀ ਜਨਤਾ ਪਾਰਟੀ (BJP) ਨੇ ਉਸ ਨੂੰ ਹਰਿਆਣਾ ਦੇ Hisar ਜ਼ਿਲ੍ਹੇ ਦੀ ਆਦਮਪੁਰ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ, ਹਾਲਾਂਕਿ ਉਹ ਚੋਣ ਹਾਰ ਗਈ ਸੀ। ਸੋਨਾਲੀ ਦੇ ਸਾਹਮਣੇ 2019 ਦੀਆਂ ਚੋਣਾਂ ਵਿੱਚ ਕਾਂਗਰਸੀ ਆਗੂ ਕੁਲਦੀਪ ਬਿਸ਼ਨੋਈ ਉਮੀਦਵਾਰ ਸਨ। ਭਾਜਪਾ ਦੀ ਹਰਿਆਣਾ ਇਕਾਈ ਨੇ ਵੀ ਉਨ੍ਹਾਂ ਨੂੰ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ। ਸੋਨਾਲੀ ਦੇ ਪਤੀ ਸੰਜੇ ਫੋਗਾਟ ਦਾ ਵੀ ਸਾਲ 2016 'ਚ ਦਿਹਾਂਤ ਹੋ ਗਿਆ ਸੀ।
Continues below advertisement