Sonali Phogat Case 'ਚ ਬੋਲੇ Goa CM Sawant, ਗੋਆ ਪੁਲਿਸ ਕਰ ਰਹੀ ਹੈ ਚੰਗਾ ਕੰਮ

Continues below advertisement

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਨੇਤਾ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਮੌਤ ਦੀ ਜਾਂਚ ਦੀ ਅਗਵਾਈ ਹੁਣ ਡਿਪਟੀ ਸੁਪਰਡੈਂਟ ਆਫ ਪੁਲਿਸ ਰੈਂਕ ਦੇ ਅਧਿਕਾਰੀ ਕਰਨਗੇ। ਉਨ੍ਹਾਂ ਮੰਗਲਵਾਰ ਨੂੰ ਇਹ ਮਾਮਲਾ ਕੇਂਦਰ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇਹ ਮਾਮਲਾ ਸੀਬੀਆਈ ਨੂੰ ਸੌਂਪਿਆ ਜਾਵੇਗਾ ਤਾਂ ਉਨ੍ਹਾਂ ਕਿਹਾ ਕਿ ਗੋਆ ਪੁਲਿਸ ਫਿਲਹਾਲ ਚੰਗੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਇਸ ਤਰ੍ਹਾਂ ਹੁਣ ਗੋਆ ਪੁਲਸ ਦੀ 4 ਮੈਂਬਰੀ ਟੀਮ ਇਸ ਮਾਮਲੇ ਦੀ ਜਾਂਚ ਕਰੇਗੀ, ਜਿਸ 'ਚ ਸੋਨਾਲੀ ਫੋਗਾਟ ਦੀ ਬੇਟੀ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

Continues below advertisement

JOIN US ON

Telegram