ਆਨਲਾਈਨ ਟ੍ਰੇਡਿੰਗ ਐਪ ਜ਼ਰੀਏ ਫਰੌਡ ਕਰਦੇ 4 ਮੁਲਜ਼ਮ ਗ੍ਰਿਫ਼ਤਾਰ

Continues below advertisement

ਹੈਦਰਾਬਾਦ: ਸਾਈਬਰਾਬਾਦ ਪੁਲਿਸ ਨੇ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਚਾਰ ਸਾਈਬਰ ਅਪਰਾਧੀਆਂ ਨੂੰ ਮਾਰਕੀਟ ਬਾਕਸ ਐਪ ਰਾਹੀਂ ਨਿਵੇਸ਼ ਅਤੇ ਵਪਾਰ ਦੇ ਨਾਮ 'ਤੇ ਕਥਿਤ ਤੌਰ 'ਤੇ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਸਾਈਬਰਾਬਾਦ ਸਟੀਫਨ ਰਵਿੰਦਰ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 9.81 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ। ਉਸਨੇ ਸੋਮਵਾਰ ਨੂੰ ਮੀਡੀਆ ਨੂੰ ਮਾਮਲੇ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਕਿਹਾ, "ਇਹ ਪਹਿਲੀ ਵਾਰ ਹੈ ਜਦੋਂ ਇੰਨੀ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ ਹੈ।”

Continues below advertisement

JOIN US ON

Telegram