ਮਹਿਲਾ ਡਾਕਟਰ ਨਾਲ ਸ਼ਰੀਰਕ ਸ਼ੋਸ਼ਨ ਦਾ ਮਾਮਲਾ, ਆਪ ਸਾਂਸਦ ਨੇ ਚੁੱਕੇ ਸਵਾਲ
ਮਹਿਲਾ ਡਾਕਟਰ ਨਾਲ ਸ਼ਰੀਰਕ ਸ਼ੋਸ਼ਨ ਦਾ ਮਾਮਲਾ, ਆਪ ਸਾਂਸਦ ਨੇ ਚੁੱਕੇ ਸਵਾਲ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਮਹਿਲਾ ਡਾਕਟਰਾਂ ਨਾਲ ਸ਼ਰੀਰਕ ਸ਼ੋਸ਼ਨ ਨੂੰ ਲੈ ਕੇ ਦਿੱਲੀ ਦੇ LG 'ਤੇ ਸਵਾਲ ਚੁੱਕੇ ਹਨ।
ਸੰਜੇ ਸਿੰਘ ਨੇ ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ 'ਚ LG ਦੀ ਕਾਰਜਸ਼ੈਲੀ 'ਤੇ ਸਵਾਲ ਉਠਾਏ।
ਸੰਜੇ ਸਿੰਘ ਨੇ ਦੱਸਿਆ ਕਿ ਦਿੱਲੀ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਕੰਮ ਕਰਨ ਵਾਲੀ ਇੱਕ ਮਹਿਲਾ ਡਾਕਟਰ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਦੋਸ਼ੀ ਮੈਡੀਕਲ ਸੁਪਰਡੈਂਟ ਹੈ।
ਸੰਜੇ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਤੇ ਸ਼ਿਕਾਇਤ ਮਿਲਣ ਦੇ ਬਾਵਜੂਦ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਐੱਲ.ਜੀ.ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕਰ ਰਹੇ |
ਆਮ ਆਦਮੀ ਪਾਰਟੀ ਨੇ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ 'ਤੇ ਮਹਿਲਾ ਡਾਕਟਰ ਦਾ ਯੌਨ ਸ਼ੋਸ਼ਣ ਕਰਨ ਦੇ ਦੋਸ਼ੀ ਮੈਡੀਕਲ ਸੁਪਰਡੈਂਟ ਖਿਲਾਫ ਕਾਰਵਾਈ ਨਾ ਕਰਨ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਗਾਇਆ ਹੈ।






















