Terrible Accident | ਸਰਕਾਰੀ ਬੱਸ ਨੇ ਦਰਜਨ ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

Continues below advertisement

Terrible Accident | ਸਰਕਾਰੀ ਬੱਸ ਨੇ ਦਰਜਨ ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ

#Delhi #busaccident #DTC #abplive

ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਦੀ ਇੱਕ ਇਲੈਕਟ੍ਰਿਕ ਬੱਸ ਨੇ ਦੱਖਣੀ ਰੋਹਿਣੀ ਵਿੱਚ ਇੱਕ ਦਰਜਨ ਤੋਂ ਵੱਧ ਵਾਹਨਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ
ਹਾਦਸਾ ਅਵੰਤਿਕਾ ਦੇ ਵਿਸ਼ਰਾਮ ਚੌਕ ਨੇੜੇ  4 ਨਵੰਬਰ ਦੁਪਹਿਰ ਕਰੀਬ 3.45 ਵਜੇ ਵਾਪਰਿਆ।
ਹਾਦਸੇ ਦੀ ਵੀਡੀਓ ਵੀ ਸਾਹਮਣੇ ਆਈ ਹੈ
ਪੁਲਸ ਮੁਤਾਬਕ ਬੱਸ ਨੇ ਪਹਿਲਾਂ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਇੱਕ ਈ-ਰਿਕਸ਼ਾ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਨੇ ਸੜਕ ਕਿਨਾਰੇ ਖੜ੍ਹੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ  'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ।
ਸ਼ੁਰੂਆਤੀ ਜਾਂਚ ਚ ਕਿਹਾ ਜਾ ਰਿਹਾ ਹੈ ਕਿ ਸ਼ਾਇਦ ਬੱਸ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਸੀ।
ਜਿਸ ਕਾਰਨ ਹਾਦਸਾ ਵਾਪਰਿਆ
ਫਿਲਹਾਲ ਪੁਲਸ ਨੇ ਦੱਸਿਆ ਕਿ ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Continues below advertisement

JOIN US ON

Telegram