Shimla ਦੇ ਧਾਲੀ 'ਚ ਸੇਬਾਂ ਨਾਲ ਭਰਿਆ ਟਰੱਕ ਕਾਰ 'ਤੇ ਪਲਟਣ ਕਰਕੇ ਦੋ ਲੋਕਾਂ ਦੀ ਮੌਤ
Shimla Road Accident: ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਧਾਲੀ ਥਾਣਾ ਖੇਤਰ ਦੇ ਛੇਹਰਬਾੜਾ ਨੇੜੇ ਗ੍ਰੀਨ ਵੈਲੀ 'ਚ ਸੇਬਾਂ ਨਾਲ ਭਰਿਆ ਟਰੱਕ ਬੇਕਾਬੂ ਹੋ ਕੇ ਕਾਰ ਦੇ ਉੱਪਰ ਪਲਟ ਗਿਆ। ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ 'ਚ ਜੁਟੀ ਹੋਈ ਹੈ। ਟਰੱਕ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਸਐਚਓ ਧਰਮ ਸੇਨ ਨੇਗੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਆਈਜੀਐਮਸੀ ਸ਼ਿਮਲਾ ਵਿਖੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।






















