ਹਿਮਾਚਲ 'ਚ ਦਰਦਨਾਕ ਹਾਦਸੇ ਨੇ ਲਈ 7 ਮਜ਼ਦੂਰਾਂ ਦੀ ਜਾਨ
Continues below advertisement
ਅੱਜ ਹਿਮਾਚਲ ਪ੍ਰਦੇਸ਼ ’ਚ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਮੰਡੀ ਜ਼ਿਲ੍ਹੇ ਦੇ ਪੁਲਘਰਾਟ ਇਲਾਕੇ ਦੀ ਸੁਕੇਤ ਖੱਡ ਕੋਲ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰਾਂ ਨੂੰ ਲਿਜਾ ਰਹੀ ਇੱਕ ਪਿੱਕਅਪ ਵੈਨ ਪੁਲ ਤੋੜ ਕੇ ਸੁਕੇਤ ਖੱਡ ਨਦੀ ’ਚ ਡਿੱਗ ਗਈ। ਪਿੱਕਅਪ ਦੇ ਪਾਣੀ ’ਚ ਡਿੱਗਣ ਨਾਲ 7 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਹੈ। ਡਰਾਇਵਰ ਗੰਭੀਰ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
Continues below advertisement