ਪੜਚੋਲ ਕਰੋ
ਪਰਾਲੀ ਸਾੜਨ ਦਾ ਹੱਲ ਕੱਢੇਗੀ ਕੇਂਦਰ ਸਰਕਾਰ !
ਹੁਣ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨਵਾਂ ਕਾਨੂੰਨ ਲੈ ਕੇ ਆਏਗੀ। ਪੰਜਾਬ 'ਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਵੀ ਵਾਧਾ ਹੋਇਆ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਇੱਕ ਮੈਂਬਰੀ ਨਿਗਰਾਨੀ ਕਮੇਟੀ ਨੂੰ ਅੱਜ ਸੁਪਰੀਮ ਕੋਰਟ ਨੇ ਮੁਅੱਤਲ ਕਰ ਦਿੱਤਾ ਹੈ ਕਿਉਂਕਿ ਕੇਂਦਰ ਨੇ ਕਿਹਾ ਹੈ ਕਿ ਉਹ ਦਿੱਲੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਸਾਲਾਨਾ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕਾਨੂੰਨ ਰਾਹੀਂ ਇੱਕ ਸਥਾਈ ਸੰਸਥਾ ਬਣਾਏਗੀ। ਕੇਂਦਰ ਸਰਕਾਰ ਦੋ ਤਿੰਨ ਦਿਨਾਂ ਅੰਦਰ ਨਵਾਂ ਕਾਨੂੰਨ ਵੀ ਪੇਸ਼ ਕਰੇਗੀ।
ਹੋਰ ਵੇਖੋ






















