ਪਹਾੜਾਂ 'ਤੇ ਬਰਫਬਾਰੀ ਹੋਣ ਨਾਲ ਠੰਢ ਨੇ ਦਿੱਤੀ ਦਸਤਕ
Today Weather Update: ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਦਾ ਅਲਰਟ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। 2 ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਅਤੇ ਹੋਰ ਪ੍ਰੇਸ਼ਾਨੀਆਂ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਕੁਝ ਹਾਲਾਤਾਂ 'ਚ ਇਸ ਦੀ ਭਰਮਾਰ ਹੁੰਦੀ ਨਜ਼ਰ ਆ ਰਹੀ ਹੈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ 'ਚ ਬਾਰਿਸ਼ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਤੇ ਪਾਣੀ ਭਰਨ ਕਾਰਨ ਆਵਾਜਾਈ ਠੱਪ ਹੋ ਰਹੀ ਹੈ, ਉਥੇ ਹੀ ਹਸਪਤਾਲਾਂ ਦੀਆਂ ਓਪੀਡੀ ਵਿੱਚ ਵਾਇਰਲ ਬੁਖਾਰ ਦੇ ਮਰੀਜ਼ਾਂ ਦੀ ਗਿਣਤੀ ਵੀ ਵਧ ਗਈ ਹੈ।ਮੌਸਮ ਵਿਭਾਗ ਅਨੁਸਾਰ ਅੱਜ ਵੀ ਜ਼ਿਆਦਾਤਰ ਸ਼ਹਿਰਾਂ ਵਿੱਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਅਜਿਹਾ ਮੌਸਮ ਭਵਿੱਖ ਵਿੱਚ ਵੀ ਜਾਰੀ ਰਹਿ ਸਕਦਾ ਹੈ। ਆਓ ਜਾਣਦੇ ਹਾਂ ਅੱਜ ਕਿਵੇਂ ਦਾ ਰਹੇਹਾ ਸ਼ਹਿਰਾਂ ਦਾ ਮੌਸਮ ਰਹੇਗਾ...























