ਭਾਰੀ ਮੀਂਹ ਕਾਰਨ ਰੋਕੀ ਗਈ ਸੀ ਯਾਤਰਾ

Vaishno Devi Yatra: ਪਹਾੜੀ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਜੰਮੂ ਦੇ ਵੈਸ਼ਨੀ ਦੇਵੀ ਮੰਦਰ ਦੇ ਦਰਸ਼ਨਾਂ ਨੂੰ ਰੋਕਣਾ ਪਿਆ ਸੀ, ਜੋ ਸ਼ਨੀਵਾਰ ਸਵੇਰੇ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਦਰਅਸਲ ਸ਼ੁੱਕਰਵਾਰ ਸ਼ਾਮ ਨੂੰ ਭਾਰੀ ਮੀਂਹ ਕਾਰਨ ਯਾਤਰਾ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸ਼ਰਾਈਨ ਬੋਰਡ ਨੇ ਦੱਸਿਆ ਕਿ ਭਾਰੀ ਮੀਂਹ ਦੇ ਮੱਦੇਨਜ਼ਰ ਕਟੜਾ ਤੋਂ ਵੈਸ਼ਨੋ ਦੇਵੀ ਵੱਲ ਸ਼ਰਧਾਲੂਆਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। ਹੇਠਾਂ ਆਉਣ ਵਾਲੇ ਸ਼ਰਧਾਲੂਆਂ ਨੂੰ ਪਹਿਲ ਦਿੱਤੀ ਜਾਂਦੀ ਹੈ।

JOIN US ON

Telegram
Sponsored Links by Taboola