JK elections Date & result | ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ,ਤਰੀਕਾਂ ਦਾ ਐਲਾਨ
JK elections Date & result | ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ,ਤਰੀਕਾਂ ਦਾ ਐਲਾਨ
ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫ਼ਰੰਸ
ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ
ਜੰਮੂ ਦੀਆਂ 43 ਤੇ ਕਸ਼ਮੀਰ ਦੀਆਂ 47 ਸੀਟਾਂ 'ਤੇ ਹੋਵੇਗੀ ਵੋਟਿੰਗ
ਜੰਮੂ ਕਸ਼ਮੀਰ ਦੀਆਂ ਕੁੱਲ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ
ਜੰਮੂ ਕਸ਼ਮੀਰ 'ਚ 3 ਪੜ੍ਹਾਵਾਂ 'ਚ ਹੋਣਗੀਆਂ ਚੋਣਾਂ
ਪਹਿਲਾ ਪੜਾਅ - 18 ਸਤੰਬਰ
ਦੂਸਰਾ ਪੜਾਅ - 25 ਸਤੰਬਰ
ਤੀਜਾ ਪੜਾਅ - 1 ਅਕਤੂਬਰ
4 ਅਕਤੂਬਰ ਨੂੰ ਆਉਣਗੇ ਨਤੀਜੇ
ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ
2019 ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ, ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਥੋਂ ਦੀਆਂ ਸਿਆਸੀ ਪਾਰਟੀਆਂ ਲਗਾਤਾਰ ਰਾਜ ਦਾ ਦਰਜਾ ਵਾਪਸ ਲੈਣ ਦੀ ਮੰਗ ਕਰ ਰਹੀਆਂ ਸਨ। ਸਰਕਾਰ ਵੱਲੋਂ ਵਾਰ-ਵਾਰ ਕਿਹਾ ਜਾ ਰਿਹਾ ਸੀ ਕਿ ਪਹਿਲਾਂ ਚੋਣਾਂ ਕਰਵਾਈਆਂ ਜਾਣਗੀਆਂ, ਫਿਰ ਹੀ ਰਾਜ ਦਾ ਦਰਜਾ ਬਹਾਲ ਹੋਵੇਗਾ। ਸੋ ਜੰਮੂ ਕਸ਼ਮੀਰ ਚ ਵੀ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ |
ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ
ਜੰਮੂ-ਕਸ਼ਮੀਰ ‘ਚ ਪਿਛਲੀ ਵਾਰ 2014 ‘ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਸ ਵਿੱਚ ਕੋਈ ਵੀ ਪਾਰਟੀ ਬਹੁਮਤ ਹਾਸਲ ਨਹੀਂ ਕਰ ਸਕੀ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮਹਿਬੂਬਾ ਮੁਫਤੀ ਦੀ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਨਾਲ ਗਠਜੋੜ ਕਰਕੇ ਸਰਕਾਰ ਬਣਾਈ।
ਪਰ, ਜੂਨ 2018 ਵਿੱਚ ਭਾਜਪਾ ਨੇ ਆਪਣਾ ਸਮਰਥਨ ਵਾਪਸ ਲੈ ਲਿਆ, ਜਿਸ ਕਾਰਨ ਸਰਕਾਰ ਡਿੱਗ ਗਈ। ਉਦੋਂ ਤੋਂ ਲੈ ਕੇ ਹੁਣ ਤੱਕ ਉਥੇ ਕੋਈ ਸਰਕਾਰ ਨਹੀਂ ਚੁਣੀ ਗਈ ਹੈ। 2019 ਵਿੱਚ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਧਾਰਾ 370 ਨੂੰ ਰੱਦ ਕਰ ਦਿੱਤਾ, ਜੋ ਪਿਛਲੇ 70 ਸਾਲਾਂ ਤੋਂ ਲਾਗੂ ਸੀ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।