ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
Know the weather, get ready for rain ਪੰਜਾਬ ਅਤੇ ਚੰਡੀਗੜ੍ਹ ਦੇ ਵਿੱਚ ਅੱਜ ਤੋਂ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ ਅੱਜ ਤੋਂ 1 ਜਨਵਰੀ ਤੱਕ ਇਹ ਸੰਭਾਵਨਾ ਜਾਰੀ ਰਹਿਣ ਵਾਲੀ ਹੈ। ਮੌਸਮ ਦੇ ਵਿੱਚ ਬਦਲਾਵ ਪਹਾੜੀ ਇਲਾਕਿਆਂ ਦੇ ਵਿੱਚ ਵੈਸਟਰਨ ਡਿਸਟਰਬੈਂਸ ਦੇ ਨਾਲ ਆਇਆ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਸੰਘਣੇ ਕੋਰੇ ਤੇ ਹਲਕੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵਿੱਚ ਨਿਊਨਤਮ ਤਾਪਮਾਨ 1.5 ਡਿਗਰੀ ਸੈਲਸੀਅਸ ਦਾ ਵਾਦਾ ਵੇਖਿਆ ਗਿਆ ਹੈ ਤੇ ਨਾਲ ਦੀ ਨਾਲ ਇਸ ਸਮੇਂ ਤਾਪਮਾਨ ਆਮ ਨਾਲੋਂ ਦੋ ਕੀਤੀ ਗਈ ਜਦ ਕਿ ਗੁਰਦਾਸਪੁਰ ਅਤੇ ਲੁਧਿਆਣਾ ਦੇ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ, ਬਠਿੰਡਾ ਦੇ ਵਿੱਚ 50 ਮੀਟਰ ਤੇ ਬੱਲੋਵਾਲ ਦੇ ਵਿੱਚ 20 ਤੋਂ 30 ਮੀਟਰ ਵਿਜ਼ੀਬਿਲਟੀ ਦਰਜ ਹੋਈ ਹੈ। ਮੌਸਮ ਵਿਭਾਗ ਦੇ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ ਸਾਹਿਬ, ਪਟਿਆਲਾ, ਮੋਹਾਲੀ ਵਿੱਚ ਕੁਝ ਥਾਵਾਂ ਦੇ ਉੱਤੇ ਸੰਗਣਾ ਘੋਰਾ ਛਾਇਆ ਰਹੇਗਾ। ਪੰਜਾਬ ਅਤੇ ਚੰਡੀਗੜ੍ਹ ਦੇ ਵਿੱਚ ਅੱਜ ਤੋਂ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਅੱਜ ਤੋਂ 1 ਜਨਵਰੀ ਤੱਕ ਇਹ ਸੰਭਾਵਨਾ ਜਾਰੀ ਰਹਿਣ ਵਾਲੀ ਹੈ।






















