ਪੰਜਾਬ ਚ ਮੀਹ ਦਾ ਲੰਮਾ ਇੰਤਜ਼ਾਰ! ਕਦੋ ਸਰਗਰਮ ਹੋਵੇਗਾ ਮੌਨਸੂਨ

Continues below advertisement

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮਾਨਸੂਨ ਦੀ ਬਾਰਿਸ਼ 'ਤੇ ਬ੍ਰੇਕ ਲੱਗ ਗਿਆ ਹੈ। ਇਸ ਕਾਰਨ ਸੂਬੇ ਵਿੱਚ ਇੱਕ ਵਾਰ ਫਿਰ ਉਮਸ ਅਤੇ ਗਰਮੀ ਵਧਣ ਲੱਗੀ ਹੈ। ਮੌਸਮ ਵਿਭਾਗ ਨੇ 15 ਜੁਲਾਈ ਲਈ ਕੁਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ।

ਵੀਓ:

ਮੌਸਮ ਵਿਭਾਗ ਅਨੁਸਾਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਗਰਮ ਅਤੇ ਉਮਸ ਭਰੇ ਮੌਸਮ ਦੀ ਸੰਭਾਵਨਾ ਹੈ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 3 ਤੋਂ 4 ਦਿਨਾਂ ਤੱਕ ਪੰਜਾਬ ਵਿੱਚ ਵਿਆਪਕ ਬਾਰਿਸ਼ ਦੀ ਸੰਭਾਵਨਾ ਘੱਟ ਹੈ। ਇਸ ਦੌਰਾਨ ਗਰਮੀ ਅਤੇ ਉਮਸ ਲੋਕਾਂ ਨੂੰ ਪਰੇਸ਼ਾਨ ਕਰੇਗੀ। ਹਾਲਾਂਕਿ 19 ਜੁਲਾਈ ਤੋਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਸਕਦਾ ਹੈ ਅਤੇ 20 ਤੋਂ 22 ਜੁਲਾਈ ਦਰਮਿਆਨ ਚੰਗੀ ਬਾਰਿਸ਼ ਦੀ ਸੰਭਾਵਨਾ ਹੈ।

ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵੀ ਵਧ ਗਈ ਹੈ। ਇਸ ਦੇ ਨਾਲ ਹੀ ਭਾਖੜਾ ਅਤੇ ਪੌਂਗ ਡੈਮ ਦਾ ਜਲ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ, ਜਿਸ ਕਾਰਨ ਫਿਲਹਾਲ ਹੜ੍ਹਾਂ ਵਰਗੀ ਕੋਈ ਸਥਿਤੀ ਨਹੀਂ ਹੈ।

JOIN US ON

Telegram
Continues below advertisement
Sponsored Links by Taboola