ਅੱਜ ਤੋਂ ਸ਼ੁਰੂ ਹੋਣ ਵਾਲਾ ਮਾਨਸੂਨ ਸੈਸ਼ਨ ਹੋਵੇਗਾ ਹੰਗਾਮੇਦਾਰ, ਵਿਰੋਧੀ ਧਿਰ ਮਹਿੰਗਾਈ-ਅਗਨੀਪਥ ਦੇ ਕਈ ਮੁੱਦਿਆਂ ਨੂੰ ਲੈ ਕੇ ਤਿਆਰ
Continues below advertisement
Parliament Monsoon Session: ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ 18 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ 12 ਅਗਸਤ ਤੱਕ ਚੱਲੇਗਾ। ਇਸ ਮਾਨਸੂਨ ਸੈਸ਼ਨ ਵਿੱਚ ਕੁੱਲ 18 ਬੈਠਕਾਂ ਹੋਣਗੀਆਂ ਅਤੇ 24 ਬਿੱਲ ਪੇਸ਼ ਕੀਤੇ ਜਾਣਗੇ। ਮਾਨਸੂਨ ਸੈਸ਼ਨ ਤੋਂ ਪਹਿਲਾਂ 17 ਜੁਲਾਈ ਦਿਨ ਐਤਵਾਰ ਨੂੰ ਸਰਕਾਰ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਵਿਰੋਧੀ ਪਾਰਟੀਆਂ ਨੇ ਕਰੀਬ 25 ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ। ਕਾਂਗਰਸ ਨੇ ਸਰਬ ਪਾਰਟੀ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਦੀ ਗੈਰ ਹਾਜ਼ਰੀ 'ਤੇ ਮਜ਼ਾਕ ਉਡਾਇਆ ਅਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਇਹ ਦਾ ਮਜ਼ਾਕ ਉਡਾਇਆ। 12 ਅਗਸਤ ਤੱਕ ਚੱਲਣ ਵਾਲੇ ਸੰਸਦ ਸੈਸ਼ਨ ਦੌਰਾਨ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੋਵੇਂ ਮਹੱਤਵਪੂਰਨ ਸੰਵਿਧਾਨਕ ਅਹੁਦਿਆਂ ਲਈ ਵੀ ਚੋਣਾਂ ਹੋਣੀਆਂ ਹਨ।
Continues below advertisement