Draupadi Murmu ਅੱਜ ਰਾਸ਼ਟਰਪਤੀ ਅਹੁਦੇ ਦੀ ਚੁੱਕਣਗੇ ਸਹੁੰ
President Oath Ceremony: ਦ੍ਰੋਪਦੀ ਮੁਰਮੂ ਨੇ ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਦੇਸ਼ ਦੀ ਪਹਿਲੀ ਮਹਿਲਾ ਕਬਾਇਲੀ ਰਾਸ਼ਟਰਪਤੀ ਬਣ ਗਈ ਹੈ। ਉਹਨਾਂ ਨੇ ਆਪਣੇ ਵਿਰੋਧੀ ਯਸ਼ਵੰਤ ਸਿਨਹਾ ਨੂੰ ਵੱਡੇ ਫਰਕ ਨਾਲ ਹਰਾ ਕੇ ਇਹ ਜਿੱਤ ਹਾਸਲ ਕੀਤੀ ਹੈ। ਹੁਣ ਇਸ ਜਿੱਤ ਤੋਂ ਬਾਅਦ ਦ੍ਰੋਪਦੀ ਮੁਰਮੂ ਸੋਮਵਾਰ 25 ਜੁਲਾਈ 2022 ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਚੋਣ 'ਚ ਉਨ੍ਹਾਂ ਦੀ ਜਿੱਤ ਨਾਲ ਐੱਨਡੀਏ 'ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਦੇਸ਼ ਦੇ ਸਾਰੇ ਸੂਬਿਆਂ ਦੇ ਨੇਤਾਵਾਂ ਨੇ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ ਹੈ ਅਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਹੁਣ 25 ਜੁਲਾਈ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣ ਤੋਂ ਬਾਅਦ ਮੁਰਮੂ ਸੰਵਿਧਾਨ ਦੇ ਸਰਵਉੱਚ ਅਹੁਦੇ ਦਾ ਸ਼ਿੰਗਾਰ ਬਣਨਗੇ।

ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
