Panchayat Election ਨੂੰ ਲੈਕੇ Punjab Police ਨੇ ਕਸਿਆ ਸਿਕੰਜਾ ! SSP ਨੇ ਦਿੱਤੀ ਚੇਤਾਵਨੀ ! | Abp Sanjha

Continues below advertisement

Panchayat Election ਨੂੰ ਲੈਕੇ Punjab Police  ਨੇ ਕਸਿਆ ਸਿਕੰਜਾ ! SSP ਨੇ ਦਿੱਤੀ ਚੇਤਾਵਨੀ ! | Abp Sanjha | Panchayat Elections, Punjab Police tightened restrictions! SSP gave a warning! | Abp Sanjha

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ।
 
ਐਸਐਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਣਗੇ।
 
ਐਸਐਸਪੀ ਦਿਹਾਤੀ ਨੇ ਕਿਹਾ ਕਿ ਬਹੁਤ ਸਾਰੇ ਲੋਕ ਸਰਪੰਚੀ ਤੇ ਪੰਚਾਇਤੀ ਚੋਣ ਲੜਨ ਦੇ ਚਾਹਵਾਨ ਹਨ ਜੋ ਅੱਜ ਆਪਣੇ ਫਾਰਮ ਭਰਨ ਲਈ ਇੱਥੇ ਪੁੱਜੇ ਹਨ। 
 
ਉਹਨਾਂ ਕਿਹਾ ਕਿ ਬੜੇ ਸ਼ਾਂਤੀਮਈ ਢੰਗ ਨਾਲ ਇੱਥੇ ਫਾਰਮ ਭਰੇ ਤੇ ਜਮਾ ਕੀਤੇ ਜਾ ਰਹੇ ਹਨ।
 
ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ
 
ਪਿੰਡ ਦੇ ਲੋਕਾਂ ਨੂੰ ਜਲਦੀ ਤੋਂ ਜਲਦੀ ਆਪਣੇ ਹਥਿਆਰ ਜਮ੍ਹਾਂ ਕਰਨ ਦੀ ਅਪੀਲ ਕੀਤੀ
 
ਐਸ ਐਸ ਪੀ ਦਿਹਾਤੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਵਾਰੀ ਸਿਰ ਹੀ ਫਾਰਮ ਜਮ੍ਾਂ ਕਰਵਾਏ ਜਾਣ ਤਾਂ ਕਿ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ 
 
ਕਿਹਾ ਕਿ ਟਰੈਫਿਕ ਨੂੰ ਲੈ ਕੇ ਬਈ ਸਾਡੀ ਪੁਲਿਸ ਟੀਮ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਅਜੇ ਕੀ ਥੋੜਾ ਰਸਤਾ ਤੰਗ ਹੈ ਪਰ ਫਿਰ ਵੀ ਪੁਲਿਸ ਵੱਲੋਂ ਸੁਚੱਜੇ ਢੰਗ ਨਾਲ ਟਰੈਫਿਕ ਦੀ ਪਰੇਸ਼ਾਨੀ ਨਾਲ ਆਵੇ ਇਸ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ
 
ਐਸਐਸਪੀ ਦਿਹਾਤੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਾਲੇ ਦਿਨ ਸਟੇਟ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹੀ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾਣਗੇ 
 
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ, ਜਿਸ ਨੂੰ ਲੈ ਕੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
 
ਇਸ ਦੌਰਾਨ ਐਸ.ਐਸ.ਪੀ.ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪਿੰਡ ਦੇ 75 ਫੀਸਦੀ ਲੋਕਾਂ ਦੇ ਹਥਿਆਰ ਜਮ੍ਹਾ ਕਰਵਾ ਲਏ ਗਏ ਹਨ ਅਤੇ ਹਥਿਆਰ ਜਮ੍ਹਾ ਨਾ ਕਰਵਾਉਣ ਵਾਲਿਆਂ ਨੂੰ ਅਪੀਲ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਹਥਿਆਰ ਜਮਾਂ ਕਰਵਾਉਣ ਲਈ ਆਖਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਵਾਲੇ ਦਿਨ ਪਿੰਡ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪਿੰਡਾਂ ਵਿੱਚ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।

 

Continues below advertisement

JOIN US ON

Telegram