ਬੱਚਿਆਂ ਦਾ ਰੱਖੋ ਧਿਆਨ Toy Train ਤੋਂ ਡਿੱਗ ਕੇ ਬੱਚੇ ਦੀ ਗਈ ਜਾਨ

ਚੰਡੀਗੜ੍ਹ ਦੇ ਏਲਾਂਟੇ ਮਾਲ 'ਚ ਖਿਡੌਣਾ ਟਰੇਨ 'ਚ ਬੈਠਾ 11 ਸਾਲਾ ਬੱਚਾ ਪਲਟ ਗਿਆ ਅਤੇ ਹੇਠਾਂ ਡਿੱਗ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਐਤਵਾਰ ਤੜਕੇ 4 ਵਜੇ ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼  ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਖਿਡੌਣਾ ਟਰੇਨ ਨੂੰ ਜ਼ਬਤ ਕਰ ਲਿਆ ਹੈ।

ਜਤਿੰਦਰ ਪਾਲ ਦੀ ਸ਼ਿਕਾਇਤ 'ਤੇ ਇੰਡਸਟਰੀਅਲ ਏਰੀਆ ਥਾਣੇ ਦੀ ਪੁਲਸ ਨੇ ਖਿਡੌਣਾ ਟਰੇਨ ਦੇ ਸੰਚਾਲਕ ਸੌਰਭ, ਵਾਸੀ ਬਾਪੂ ਧਾਮ ਅਤੇ ਕੰਪਨੀ ਮਾਲਕਾਂ ਖਿਲਾਫ ਕਤਲ ਅਤੇ ਅਣਗਹਿਲੀ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਪੁਲਿਸ ਨੇ ਏਲਾਂਟੇ ਮਾਲ ਦੇ ਅੰਦਰੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ। ਜਿਸ 'ਚ ਬੱਚਾ ਖਿਡੌਣਾ ਟਰੇਨ 'ਚੋਂ ਉਤਰਨ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਖਿਡੌਣਾ ਟਰੇਨ ਵਿੱਚ ਸਿਰਫ਼ ਦੋ ਬੱਚੇ ਹੀ ਬੈਠੇ ਸਨ। ਪਿਤਾ ਦਾ ਦੋਸ਼ ਹੈ ਕਿ ਇਹ ਹਾਦਸਾ ਅਣਗਹਿਲੀ ਕਾਰਨ ਵਾਪਰਿਆ ਹੈ।

JOIN US ON

Telegram
Sponsored Links by Taboola