PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
ਪੇਪਰ ਲੀਕ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਐਕਟਿਵ ਨਜ਼ਰ ਆ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਹੋਰ ਵੀਡੀਓ ਸਾਂਝੀ ਕਰਕੇ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ।
ਪੀਐਮ ਮੋਦੀ ਨੇ ਲਿਖਿਆ ਕਿ ਕੱਲ੍ਹ ਵਾਲੀ ਵੀਡੀਓ ਦੇਖਣ ਤੋਂ ਬਾਅਦ ਨੌਜਵਾਨਾਂ ਨੇ ਕੀਮਤੀ ਸੁਝਾਅ ਭੇਜੇ, ਜਿਸ ਲਈ ਉਹ ਸਾਰਿਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਦੇਰ ਰਾਤ ਉਨ੍ਹਾਂ ਨੂੰ ਵਿਦਿਆਰਥੀਆਂ ਨਾਲ ਮਿਲਣ ਅਤੇ ਉਨ੍ਹਾਂ ਦਾ ਫੀਡਬੈਕ ਸੁਣਨ ਦਾ ਵੀ ਮੌਕਾ ਮਿਲਿਆ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਐਲਾਨ ਕੀਤਾ ਸੀ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਲਈ ਨਵਾਂ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਵਿੱਚ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੇ ਪ੍ਰਬੰਧ ਹੋਣਗੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪੇਪਰ ਲੀਕ ਕੋਈ ਛੋਟੀ ਸਮੱਸਿਆ ਨਹੀਂ, ਸਗੋਂ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਦੱਸਿਆ ਕਿ NEET ਪੇਪਰ ਲੀਕ ਮਾਮਲੇ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਸਰਕਾਰ ਨੇ 22 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਮੁੜ ਪ੍ਰੀਖਿਆ ਕਰਵਾਈ।
ਇਸ ਦੇ ਨਾਲ ਹੀ, ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਪੇਪਰ ਲੀਕ ਮਾਮਲਿਆਂ ਦੇ ਤੇਜ਼ ਨਿਪਟਾਰੇ ਲਈ ਫਾਸਟ-ਟਰੈਕ ਕੋਰਟ ਵੀ ਸਥਾਪਤ ਕੀਤੀ ਜਾ ਚੁੱਕੀ ਹੈ।