ਮਨਰੇਗਾ ਮਜ਼ਦੂਰਾਂ 'ਤੇ ਪੁਲਿਸ ਦਾ ਐਕਸ਼ਨ! 12 ਤੋਂ ਵੱਧ ਜ਼ਖ਼ਮੀ

Continues below advertisement

ਖੰਨਾ ਵਿੱਚ ਮਨਰੇਗਾ ਮਜ਼ਦੂਰਾਂ ਦੇ ਪ੍ਰਦਰਸ਼ਨ ਦੌਰਾਨ ਹਾਲਾਤ ਉਸ ਵੇਲੇ ਤਣਾਅਪੂਰਨ ਹੋ ਗਏ ਜਦੋਂ ਪੁਲਿਸ ਨੇ ਭੀੜ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਦਕਿ ਡੀਐਸਪੀ ਵਿਨੋਦ ਕੁਮਾਰ ਵੀ ਅੱਥਰੂ ਗੈਸ ਦਾ ਗੋਲਾ ਲੱਗਣ ਕਾਰਨ ਜ਼ਖ਼ਮੀ ਹੋਏ ਹਨ।

ਪੰਜਾਬ ਭਰ ਤੋਂ ਆਏ ਮਨਰੇਗਾ ਮਜ਼ਦੂਰ ਕੈਬਨਿਟ ਮੰਤਰੀ ਦੇ ਘਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਜਦੋਂ ਪ੍ਰਦਰਸ਼ਨਕਾਰੀ ਪੁਲਿਸ ਬੈਰੀਕੇਡਾਂ ਨੂੰ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਹਿਲਾਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਬਾਅਦ ਵਿੱਚ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਦੌਰਾਨ ਲਾਠੀਚਾਰਜ ਦੀ ਵੀ ਸੂਚਨਾ ਹੈ।

ਹੰਗਾਮੇ ਦੌਰਾਨ ਕਈ ਮਜ਼ਦੂਰ ਬੇਹੋਸ਼ ਹੋ ਗਏ ਅਤੇ 12 ਤੋਂ ਵੱਧ ਲੋਕ ਜ਼ਖ਼ਮੀ ਹੋਏ। ਜ਼ਖ਼ਮੀਆਂ ਨੂੰ ਸਿਵਲ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਦੌਰਾਨ ਡੀਐਸਪੀ ਵਿਨੋਦ ਕੁਮਾਰ ਵੀ ਅੱਥਰੂ ਗੈਸ ਦਾ ਗੋਲਾ ਲੱਗਣ ਕਾਰਨ ਜ਼ਖ਼ਮੀ ਹੋ ਗਏ।

ਫਿਲਹਾਲ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ ਅਤੇ ਹਾਲਾਤ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

Continues below advertisement

JOIN US ON

Telegram
Continues below advertisement
Sponsored Links by Taboola