ਖੰਨਾ ਦੇ ਸਪਾ ਸੈਂਟਰਾਂ 'ਤੇ ਪੁਲਿਸ ਦਾ ਛਾਪਾ! 6 ਵਿਦੇਸ਼ੀ ਲੜਕੀਆਂ ਕਾਬੂ

Continues below advertisement

ਖੰਨਾ ਦੇ ਸਿਟੀ ਸੈਂਟਰ ਵਿੱਚ ਪੁਲਿਸ ਨੇ ਸਪਾ ਸੈਂਟਰਾਂ ’ਤੇ ਛਾਪੇਮਾਰੀ ਕਰਕੇ ਕਥਿਤ ਦੇਹ ਵਪਾਰ ਦੇ ਰੈਕਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ 6 ਵਿਦੇਸ਼ੀ ਮਹਿਲਾਵਾਂ ਅਤੇ ਇੱਕ ਮੈਨੇਜਰ ਨੂੰ ਹਿਰਾਸਤ ਵਿੱਚ ਲਿਆ ਹੈ, ਜਦਕਿ ਦੋ ਸੰਚਾਲਕ ਫਰਾਰ ਦੱਸੇ ਜਾ ਰਹੇ ਹਨ।

ਪੁਲਿਸ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਸਪਾ ਸੈਂਟਰਾਂ ਦੀ ਆੜ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਚੱਲ ਰਹੀਆਂ ਹਨ। ਇਸ ਤੋਂ ਬਾਅਦ ਥਾਣਾ ਸਿਟੀ-2 ਦੀ ਪੁਲਿਸ ਨੇ ਤਿੰਨ ਸਪਾ ਸੈਂਟਰਾਂ ’ਤੇ ਛਾਪੇਮਾਰੀ ਕੀਤੀ।

ਛਾਪੇਮਾਰੀ ਦੌਰਾਨ ਪੁਲਿਸ ਨੇ 6 ਵਿਦੇਸ਼ੀ ਮਹਿਲਾਵਾਂ ਅਤੇ ਇੱਕ ਮੈਨੇਜਰ ਨੂੰ ਕਾਬੂ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਕਥਿਤ ਤੌਰ ’ਤੇ ਦੇਹ ਵਪਾਰ ਕਰਵਾਉਣ ਦੇ ਤੱਥ ਸਾਹਮਣੇ ਆਏ ਹਨ।ਪੁਲਿਸ ਮੁਤਾਬਕ ਦੋ ਸਪਾ ਸੈਂਟਰ ਸੰਚਾਲਕ ਰੇਡ ਤੋਂ ਪਹਿਲਾਂ ਹੀ ਫਰਾਰ ਹੋ ਗਏ। ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। SHO ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਜੇ ਹੋਰ ਕਿਸੇ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

JOIN US ON

Telegram
Continues below advertisement
Sponsored Links by Taboola