Raghav Chadda | MP ਰਾਘਵ ਚੱਢਾ ਨੇ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਬਣਾਉਣ ਦੀ ਕੀਤੀ ਮੰਗ
Raghav Chadda | MP ਰਾਘਵ ਚੱਢਾ ਨੇ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਬਣਾਉਣ ਦੀ ਕੀਤੀ ਮੰਗ
ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸੁਰੱਖਿਅਤ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ।
‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਲਈ ਕੋਰੀਡੋਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਕਰੋੜਾਂ ਪੰਜਾਬੀਆਂ ਦੀ ਆਸਥਾ ਨਾਲ ਜੁੜਿਆ ਹੋਇਆ ਹੈ।
ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਇਸ ਸਦਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸ ਦੀ ਧਰਤੀ ਗੁਰੂ ਸਾਹਿਬਾਨ ਦੀ ਕਿਰਪਾ ਨਾਲ ਪਵਿੱਤਰ ਹੈ। 1947 ਵਿੱਚ ਜਦੋਂ ਦੇਸ਼ ਦੀ ਵੰਡ ਹੋਈ ਤਾਂ ਦੇਸ਼ ਹੀ ਨਹੀਂ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਸਗੋਂ ਸਾਡਾ ਪੰਜਾਬ ਵੀ ਦੋ ਹਿੱਸਿਆਂ ਵਿੱਚ ਵੰਡਿਆ ਗਿਆ। ਇੱਕ ਪੰਜਾਬ ਪਾਕਿਸਤਾਨ ਵਿੱਚ ਰਿਹਾ ਅਤੇ ਦੂਜਾ ਭਾਰਤ ਵਿੱਚ ਸ਼ਾਮਲ ਹੋ ਗਿਆ।
ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਪੰਜਾਬ ਤੋਂ ‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਜਦੋਂ ਦੇਸ਼ ਦੀ ਵੰਡ ਹੋਈ ਤਾਂ ਮੇਰੇ ਪਰਿਵਾਰ ਸਮੇਤ ਲੱਖਾਂ ਪੰਜਾਬੀ ਪਰਿਵਾਰਾਂ ਦਾ ਖੂਨ ਵਹਾਇਆ ਗਿਆ। ਸਾਡੇ ਬਹੁਤ ਸਾਰੇ ਦੋਸਤ ਅਤੇ ਰਿਸ਼ਤੇਦਾਰ ਸਾਡੇ ਤੋਂ ਵਿਛੜ ਗਏ ਪਰ ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਸਾਡਾ ਗੁਰਦੁਆਰਾ ਸਾਹਿਬ ਸਾਡੇ ਤੋਂ ਵਿਛੜ ਗਿਆ।
ਰਾਘਵ ਚੱਢਾ ਨੇ ਦੱਸਿਆ ਕਿ ਅੱਜ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ, ਸ੍ਰੀ ਪੰਜਾ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਵਰਗੇ ਬਹੁਤ ਸਾਰੇ ਗੁਰਦੁਆਰੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ, ਜੋ ਲਾਹੌਰ ਤੋਂ ਲਗਭਗ 90 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।
ਰਾਜ ਸਭਾ ਅੱਗੇ ਆਪਣੀ ਮੰਗ ਰੱਖਦਿਆਂ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਮੈਂ ਇਸ ਸਦਨ ਅੱਗੇ ਮੰਗ ਲੈ ਕੇ ਆਇਆ ਹਾਂ। ਸੰਗਤ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨਾਂ ਲਈ ਅਰਦਾਸ ਕਰਦੀ ਹੈ, ਇਸੇ ਸੰਦਰਭ ਵਿੱਚ ਮੈਂ ਅੱਜ ਸਦਨ ਰਾਹੀਂ ਸਰਕਾਰ ਅੱਗੇ ਤਿੰਨ ਛੋਟੀਆਂ ਮੰਗਾਂ ਰੱਖਣੀਆਂ ਚਾਹੁੰਦਾ ਹਾਂ।
ਰਾਘਵ ਚੱਢਾ ਨੇ ਕਿਹਾ ਕਿ ਮੇਰੀ ਪਹਿਲੀ ਮੰਗ ਹੈ ਕਿ ਜਿਸ ਤਰ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਬਣਾ ਕੇ ਸੰਗਤਾਂ ਨੂੰ ਦਰਸ਼ਨਾਂ ਦਾ ਮੌਕਾ ਮਿਲਿਆ ਅਤੇ ਮੱਥਾ ਟੇਕਣ ਦਾ ਪ੍ਰਬੰਧ ਕੀਤਾ ਗਿਆ, ਉਸੇ ਤਰ੍ਹਾਂ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ‘ਤੇ ਵੀ ਕੰਮ ਕੀਤਾ ਜਾਵੇ।
ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਮਿਲ ਕੇ ਇੱਕ ਗਲਿਆਰਾ ਬਣਾਉਣਾ ਚਾਹੀਦਾ ਹੈ ਤਾਂ ਜੋ ਭਾਰਤ ਤੋਂ ਸ਼ਰਧਾਲੂ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕਰ ਸਕਣ। ਮੇਰੀ ਦੂਸਰੀ ਮੰਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਜੀ ਦੇ ਦਰਸ਼ਨਾਂ ਲਈ ਵੀਜ਼ਾ, ਪਾਸਪੋਰਟ, ਫੀਸ ਜਾਂ ਕਿਸੇ ਵੀ ਗੁੰਝਲਦਾਰ ਫਾਰਮ ਦੀ ਲੋੜ ਨਹੀਂ ਹੋਣੀ ਚਾਹੀਦੀ, ਸਗੋਂ ਇਸਦੀ ਇੱਕ ਸਰਲ ਪ੍ਰਕਿਰਿਆ ਹੋਣੀ ਚਾਹੀਦੀ ਹੈ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।