Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K

Continues below advertisement

ਹੁਸ਼ਿਆਰਪੁਰ ਤੇ ਲੁਧਿਆਣਾ ਤੋਂ ਸ਼੍ਰੀ ਅਮਰ ਨਾਥ ਯਾਤਰਾ ਲਈ ਜਾ ਰਹੀ ਬੱਸ ਦੇ ਬ੍ਰੇਕ ਫੇਲ੍ਹ ਹੋ ਗਏ। ਪੁਲਿਸ ਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਤੇ ਕਈ ਲੋਕਾਂ ਦੀ ਜਾਨ ਬਚ ਗਈ। ਇਸ ਘਟਨਾ 'ਚ ਕਰੀਬ ਅੱਠ ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। 

ਘਟਨਾ ਵੇਲੇ ਬੱਸ ਵਿੱਚ 45 ਦੇ ਕਰੀਬ ਲੋਕ ਸਵਾਰ ਸਨ, ਗਨੀਮਤ ਰਹੀ ਕਿ ਉਨ੍ਹਾਂ ਨੂੰ ਸੱਟਾਂ ਨਹੀਂ ਲੱਗੀਆਂ। ਇਹ ਹਾਦਸਾ ਬ੍ਰੇਕ ਫੇਲ੍ਹ ਹੋਣ ਕਰਕੇ ਵਾਪਰਿਆ, ਡਰਾਈਵਰ ਤੇ ਸੁਰੱਖਿਆ ਬਲਾਂ ਦੀ ਸੂਝ-ਬੂਝ ਕਰਕੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। 

ਜ਼ਖ਼ਮੀ ਹੋਏ ਲੋਕਾਂ ਵਿੱਚ ਰੋਹਨ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਹੁਸ਼ਿਆਰਪੁਰ, ਸੁੰਦਰਪਾਲ ਪੁੱਤਰ ਤੇਜ ਚੰਦ, ਰਜਨੀ ਦੇਵੀ ਪਤਨੀ ਰਾਜ ਕੁਮਾਰ, ਵਿਕਰਮ ਪੁੱਤਰ ਰਾਜ ਕੁਮਾਰ, ਰਾਜ ਕੁਮਾਰ ਸ਼ਰਮਾ ਪੁੱਤਰ ਅਮਰਨਾਥ ਵਾਸੀ ਹਮੀਰਪੁਰ, ਹਿਮਾਚਲ, ਸ਼ਿਵ ਕੁਮਾਰ ਪੁੱਤਰ ਕਮਲਦੀਪ ਵਾਸੀ ਸਹਾਰਨਪੁਰ, ਲੁਧਿਆਣਾ ਦੇ ਰਹਿਣ ਵਾਲੇ ਸਾਗਰ ਸ਼ਰਮਾ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਿਮਰਨ ਨਾਗਰਵਾਲ ਹਨ। ਨਾਚਲਾਨਾ ਪਿੰਡ ਦੇ 23RR ਹਸਪਤਾਲ ਵਿੱਚ ਸ਼ਾਮਲ ਹਨ।  

ਇਹ ਹਾਦਸਾ ਮੰਗਲਵਾਰ ਨੂੰ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਸ੍ਰੀਨਗਰ ਜੰਮੂ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ। ਜਿਸ ਵਿੱਚ ਇੱਕ ਬੱਸ ਦੇ ਹਾਦਸੇ ਦਾ ਸ਼ਿਕਾਰ ਹੋ ਜਾਣ ਕਾਰਨ ਕਈ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਤੋਂ ਆ ਰਹੀ ਬੱਸ ਜਿਸ ਦੀ ਰਜਿਸਟ੍ਰੇਸ਼ਨ (ਪੀ.ਬੀ.-02-ਬੀ.ਐਨ.ਐਲ.ਐਮ.-9389) ਸੀ। ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ।

#JammuAndKashmir #J&K #amarnathyatra #Indian Army #Bus Accident

The brakes of the bus going from Hoshiarpur to Ludhiana for Shri Amar Nath Yatra failed. Due to the promptness of the police and security forces, a major accident was avoided and the lives of many people were saved. Around eight people were injured in this incident. Three women are also included in them.

About 45 people were traveling in the bus at the time of the incident, fortunately they were not injured. This accident happened due to brake failure, due to the intelligence of the driver and the security forces, a major accident was avoided. The passengers in the bus somehow jumped out of the bus and saved their lives.

Among the injured are Rohan Kumar son of Sohan Lal resident of Hoshiarpur, Sunderpal son of Tej Chand, Rajni Devi wife of Raj Kumar, Vikram son of Raj Kumar, Raj Kumar Sharma son of Amarnath resident of Hamirpur, Himachal, Shiv Kumar son of Kamaldeep resident of Saharanpur, Sagar resident of Ludhiana. Sharma and Simran Nagarwal from Hoshiarpur. Included in 23RR Hospital of Nachalana village.

The accident took place on the Srinagar-Jammu National Highway near Nachilana in Ramban district on Tuesday. In which many Amarnath pilgrims suffered minor injuries due to the accident of a bus. Officials said that the bus coming from Punjab whose registration was (PB-02-BNLM-9389). The accident occurred due to brake failure near Nachilana in Ramban district on the Srinagar-Jammu National Highway.

Continues below advertisement

JOIN US ON

Telegram