Gidharbaha ਜਿਮਨੀ ਚੋਣ ਲਈ ਅੰਮ੍ਰਿਤਾ ਵੜਿੰਗ Full Confident, Gidharbaha ਹੀ ਨਹੀਂ ਸਾਰਿਆਂ ByElection ਜਿੱਤਾਂਗੇ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ।

ਦਰਅਸਲ, ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਜ਼ਿਮਨੀ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।

JOIN US ON

Telegram
Sponsored Links by Taboola