Amritpal Singh ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
Amritpal Singh ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
ਪੰਜਾਬ ਦੀ ਸਿਆਸਤ ਉੱਤੇ ਅੱਜ ਪੰਜਾਬੀਆਂ ਤੋਂ ਇਲਾਵਾ ਦੇਸ਼ ਦੀ ਰਾਜਨੀਤੀ ਦੀ ਸਮੀਖਿਆ ਕਰਨ ਵਾਲੇ ਲੋਕਾਂ ਨੇ ਵੀ ਪੈਨੀ ਨਜ਼ਰ ਰੱਖੀ ਹੋਈ ਸੀ। ਇਸ ਦੌਰਾਨ ਪੰਜਾਬ ਦੀ ਨਵੀਂ ਸਿਆਸੀ ਜਮਾਤ ਹੋਂਦ ਵਿੱਚ ਆਈ ਜਿਸ ਦਾ ਨਾਂਅ ਅਕਾਲੀ ਦਲ (ਵਾਰਿਸ ਪੰਜਾਬ ਦੇ) ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਇਸ ਨਵੀਂ ਧਿਰ ਨੂੰ ਹੀ ਨਿਸ਼ਾਨਾ ਬਣਾਇਆ ਹੈ।
ਜ਼ਿਕਰ ਕਰ ਦਈਏ ਕਿ ਮਾਘੀ ਮੇਲੇ ਦੀ ਕਾਨਫਰੰਸ ਦੌਰਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸਟੇਜ ਤੋਂ ਜੈਕਾਰਿਆਂ ਦੀ ਗੂੰਜ ਹੇਠ ਪਾਰਟੀ ਦਾ ਨਾਂਅ ਅਕਾਲੀ ਦਲ (ਵਾਰਿਸ ਪੰਜਾਬ ਦੇ ) ਰੱਖਿਆ ਗਿਆ ਹੈ ਜਿਸ ਦਾ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਨੂੰ ਬਣਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਦੇਸ਼ਧ੍ਰੋਹ ਦੇ ਦੋਸ਼ਾਂ ਤਹਿਤ NSA ਲਾਇਆ ਗਿਆ ਹੈ। ਪਾਰਟੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਇਸ ਸਮੇਂ ਜੇਲ੍ਹ ਵਿੱਚ ਹਨ, ਇਸ ਲਈ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਬਣਾਈ ਗਈ ਹੈ।






















