Big Breaking | Bikram Majithia ਨੂੰ ਇੱਕ ਹੋਰ ਵੱਡਾ ਝਟਕਾ, BJP ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ

Continues below advertisement

Big Breaking | Bikram Majithia ਨੂੰ ਇੱਕ ਹੋਰ ਵੱਡਾ ਝਟਕਾ, BJP ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ
ਮਜੀਠੀਆ ਦੇ ਦੋ ਹੋਰ ਸਾਥੀਆਂ ਨੇ ਛੱਡੀ ਪਾਰਟੀ
ਅਜੈਬੀਰਪਾਲ ਸਿੰਘ ਰੰਧਾਵਾ ਤੇ ਜਸਪਾਲ ਸਿੰਘ ਸ਼ੰਟੂ ਨੇ ਭਾਜਪਾ 'ਚ ਸ਼ਾਮਲ 

#Punjab #Politics #bikrammajithia #BJP #shiromaniakalidal #abplive

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਮਾਝਾ ਦੇ ਜਰਨੈਲ ਬਿਕਰਮ ਮਜੀਠੀਆ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਦੋ ਹੋਰ ਸਾਥੀਆਂ ਨੇ ਪਾਰਟੀ ਛੱਡ ਦਿੱਤੀ ਹੈ। ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਯੂਥ ਅਕਾਲੀ ਦਲ ਦੇ ਗੁਰਸ਼ਰਨ ਸਿੰਘ ਛੀਨਾ ਤੋਂ ਬਾਅਦ ਹੁਣ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

ਬੁੱਧਵਾਰ ਨੂੰ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਤੇ ਸਾਬਕਾ ਜਨਰਲ ਸਕੱਤਰ ਜਸਪਾਲ ਸਿੰਘ ਸ਼ੰਟੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ। ਇਹ ਸੀਨੀਅਰ ਅਕਾਲੀ ਆਗੂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਦਿੱਲੀ ਪੁੱਜੇ ਸੀ। ਉੱਥੇ ਉਹ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਸੁਆਗਤ ਸਮਾਰੋਹ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਤੇ ਰਾਸ਼ਟਰੀ ਸਕੱਤਰ ਨਰਿੰਦਰ ਰੈਨਾ, ਭਾਜਪਾ ਸੰਗਠਨ ਮੰਤਰੀ ਸ੍ਰੀਨਿਵਾਸੂਲੂ, ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਹਾਜ਼ਰ ਸਨ। ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਨ੍ਹਾਂ ਆਗੂਆਂ ਨਾਲ ਭਾਜਪਾ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ।

ਦੱਸ ਦਈਏ ਕਿ ਗੁਰਪ੍ਰਤਾਪ ਸਿੰਘ ਟਿੱਕਾ ਨੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਟਿੱਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਲ-ਨਾਲ ਲੰਮਾ ਸਮਾਂ ਯੂਥ ਵਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਪਾਰਟੀ ਵਿੱਚ ਕੰਮ ਕੀਤਾ ਹੈ।

ਟਿੱਕਾ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਚੋਣ ਵੀ ਲੜ ਚੁੱਕੇ ਹਨ। ਅਜੈਬੀਰਪਾਲ ਸਿੰਘ ਰੰਧਾਵਾ ਲੰਮਾ ਸਮਾਂ ਅਕਾਲੀ ਦਲ ਦੇ ਯੂਥ ਵਿੰਗ ਵਿੱਚ ਕੰਮ ਕਰ ਚੁੱਕੇ ਹਨ ਤੇ ਨਗਰ ਨਿਗਮ ਅੰਮ੍ਰਿਤਸਰ ਦੇ ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਹਨ।

 


Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram