ਫੌਜ ਨੇ ਹੜ੍ਹ ’ਚ ਘਿਰੇ ਨਾਗਰਿਕਾਂ ਨੂੰ ਬਚਾਇਆ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਲੋਕਾਂ ਦਾ ਦਰਦ ਸੁਣ ਕੇ ਮੁੱਖ ਮੰਤਰੀ ਖੁਦ ਭਾਵੁਕ ਹੋ ਗਏ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਤੋਂ ਆਪਣੇ 60 ਹਜ਼ਾਰ ਕਰੋੜ ਰੁਪਏ ਮੰਗੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਅਸੀਂ ਕੇਂਦਰ ਤੋਂ ਭੀਖ ਨਹੀਂ ਮੰਗ ਰਹੇ, ਸਗੋਂ ਆਪਣੇ ਹੱਕ ਮੰਗ ਰਹੇ ਹਾਂ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ। ਜੋ ਵੀ ਹਾਲਾਤ ਆਏ ਹਨ, ਪੰਜਾਬ ਹਮੇਸ਼ਾ ਦੇਸ਼ ਦੇ ਨਾਲ ਖੜ੍ਹਾ ਰਿਹਾ ਹੈ। ਆਜ਼ਾਦੀ ਸੰਗਰਾਮ ਹੋਵੇ ਜਾਂ ਹਰੀ ਕ੍ਰਾਂਤੀ ਜਾਂ ਕੋਈ ਹੋਰ ਲੜਾਈ ਪਰ ਅੱਜ ਪੰਜਾਬ ਸੰਕਟ ਦੇ ਸਮੇਂ ਵਿੱਚੋਂ ਗੁਜ਼ਰ ਰਿਹਾ ਹੈ। ਜਿਸ ਤਰ੍ਹਾਂ ਪੰਜਾਬ ਹਮੇਸ਼ਾ ਦੇਸ਼ ਲਈ ਖੜ੍ਹਾ ਰਿਹਾ ਹੈ ਅਤੇ ਅੱਜ ਪੰਜਾਬ ਸੰਕਟ ਵਿੱਚ ਹੈ, ਉਮੀਦ ਹੈ ਕਿ ਦੇਸ਼ ਵੀ ਪੰਜਾਬ ਦੇ ਨਾਲ ਖੜ੍ਹਾ ਹੋਵੇਗਾ।