Bengaluru Building Collapse: ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਮੌਤ, 14 ਨੂੰ ਬਚਾਇਆ |abp Sanjha

Continues below advertisement

ਕਰਨਾਟਕ 'ਚ ਭਾਰੀ ਮੀਂਹ ਕਾਰਨ ਬੈਂਗਲੁਰੂ ਦੇ ਹੇਨੂਰ ਬਾਬੂਸਪਾਲਿਆ ਇਲਾਕੇ 'ਚ ਮੰਗਲਵਾਰ ਸ਼ਾਮ ਨੂੰ ਇਕ 7 ਮੰਜ਼ਿਲਾ ਨਿਰਮਾਣ ਅਧੀਨ ਇਮਾਰਤ ਢਹਿ ਗਈ। ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਰਾਤ ਭਰ ਜਾਰੀ ਰਿਹਾ। ਇਸ ਤੋਂ ਬਾਅਦ ਬੁੱਧਵਾਰ ਨੂੰ ਦੋ ਲੋਕਾਂ ਨੂੰ ਬਾਹਰ ਕੱਢਿਆ ਗਿਆ। ਰਿਪੋਰਟਾਂ ਅਨੁਸਾਰ ਇੱਕ ਦੀ ਮੌਤ ਹੋ ਗਈ ਅਤੇ 16 ਨੂੰ ਬਚਾ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਨੌਂ ਹਸਪਤਾਲ ਵਿੱਚ ਦਾਖ਼ਲ ਹਨ। ਬਿਹਾਰ ਦੇ ਬੇਗੂਸਰਾਏ ਦੇ ਰਹਿਣ ਵਾਲੇ ਮਜ਼ਦੂਰ ਨੇ ਦੱਸਿਆ ਕਿ ਉਸ ਨੇ ਹਾਦਸੇ ਦੇ ਸਮੇਂ ਇਮਾਰਤ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਹਾਲਾਂਕਿ ਉਸ ਦੇ ਹੱਥਾਂ ਅਤੇ ਲੱਤਾਂ 'ਤੇ ਸੱਟਾਂ ਲੱਗੀਆਂ ਹਨ। ਉਸ ਨੇ ਦੱਸਿਆ ਕਿ ਉਸ ਦਾ ਚਾਚਾ ਮਲਬੇ ਵਿੱਚ ਫਸਿਆ ਹੋਇਆ ਹੈ ਅਤੇ ਅਜੇ ਤੱਕ ਉਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਮੰਗਲਵਾਰ ਨੂੰ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਇਮਾਰਤ ਗੈਰ-ਕਾਨੂੰਨੀ ਹੈ ਅਤੇ ਇਸ ਮਾਮਲੇ 'ਚ ਸਖਤ ਕਾਰਵਾਈ ਕੀਤੀ ਜਾਵੇਗੀ।

Continues below advertisement

JOIN US ON

Telegram