Punjab Politics|'ਜੇ ਨਵਜੋਤ ਸਿੱਧੂ ਨੇ ਇਹ ਗਲਤੀ ਨਾ ਕੀਤੀ ਹੁੰਦੀ ਤਾਂ ਅੱਜ ਹੁੰਦੇ ਪੰਜਾਬ ਦੇ ਮੁੱਖ ਮੰਤਰੀ'
Punjab Politics|'ਜੇ ਨਵਜੋਤ ਸਿੱਧੂ ਨੇ ਇਹ ਗਲਤੀ ਨਾ ਕੀਤੀ ਹੁੰਦੀ ਤਾਂ ਅੱਜ ਹੁੰਦੇ ਪੰਜਾਬ ਦੇ ਮੁੱਖ ਮੰਤਰੀ'
#BhagwantMann NavjotSidhu #CMMann #Punjab #Politics #Punjabinews #abpsanjha #loksabha #election #abpsanjha
ਇੱਕ ਚੈਨਲ ਨੂੰ ਦਿੱਤੀ ਇੰਟਰਵੀਊ ਵਿੱਚ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਦੋ ਸਾਲ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਸੀ। ਸੀਐਮ ਮਾਨ ਨੇ ਕਿਹਾ ਕਿ ਉਦੋਂ ਮੈਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਿਹਾ ਸੀ ਕਿ ਜੇਕਰ ਨਵਜੋਤ ਸਿੰਘ ਸਿੱਧੂ ਸਾਡੀ ਪਾਰਟੀ 'ਚ ਆ ਜਾਂਦੇ ਹਨ ਤਾਂ ਅਸੀਂ ਉਹਨਾਂ ਨੂੰ ਆਪਣੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣਾ ਸਕਦੇ ਹਾਂ। ਮਾਨ ਨੇ ਕਿਹਾ ਕਿ ਪਰ ਨਵਜੋਤ ਸਿੰਘ ਸਿੱਧੂ ਨੇ ਉਹਨਾਂ ਦੀ ਇਹ ਪੇਸ਼ਕਸ਼ ਠੁਕਰਾ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਉਦੋਂ ਨਵਜੋਤ ਸਿੰਘ ਸਿੱਧੂ ਸਾਡੇ ਨਾਲ ਮਿਲ ਜਾਂਦੇ, ਸਾਡੀ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਤਾਂ ਉਹ ਅੱਜ ਮੇਰੀ ਜਗ੍ਹਾ ਮੁੱਖ ਮੰਤਰੀ ਬਣੇ ਹੁੰਦੇ। ਨਵਜੋਤ ਸਿੰਘ ਸਿੱਧੂ ਕੋਲ ਮੌਕਾ ਸੀ ਪੰਜਾਬ ਦੀ ਸੇਵਾ ਕਰਨ ਦਾ ਜੋ ਉਹਨਾ ਨੇ ਗਵਾ ਲਿਆ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਫ਼ੀ ਚਰਚਾ ਚੱਲੀ ਸੀ ਕਿ ਆਮ ਆਦਮੀ ਪਾਰਟੀ ਵਿੱਚ ਨਵਜੋਤ ਸਿੰਘ ਸਿੱਧੂ ਸ਼ਾਮਲ ਹੋ ਸਕਦੇ ਹਨ। ਪਰ ਇਹਨਾਂ ਖ਼ਬਰਾਂ ਦਾ ਖੰਡਨ ਨਾਲ ਦੀ ਨਾਲ ਹੀ ਹੋ ਗਿਆ ਸੀ। ਉਸ ਸਮੇਂ ਆਮ ਆਦਮੀ ਪਾਰਟੀ ਪੰਜਾਬ ਲਈ ਆਪਣੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਲੱਭ ਰਹੀ ਸੀ। ਨਵਜੋਤ ਸਿੰਘ ਸਿੱਧੁ ਤੋਂ ਬਾਅਦ ਚਰਚਾਵਾਂ ਇਹ ਵੀ ਚੱਲੀਆਂ ਸਨ ਕਿ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ, ਅਤੇ 'ਆਪ' ਪਾਰਟੀ ਵੀ ਬਲਬੀਰ ਸਿੰਘ ਰਾਜੇਵਾਲ ਨੂੰ ਆਪਣੇ ਨਾਲ ਮਿਲਾਉਣ 'ਚ ਦਿਲਚਸਪੀ ਰੱਖ ਰਹੀ ਸੀ। ਇਧਰ ਜਦੋਂ ਵਿਧਾਨ ਸਭਾ 2022 ਦੀਆਂ ਚੋਣਾਂ ਨੇੜੇ ਆਈਆਂ ਤਾਂ ਕਾਂਗਰਸ ਦੀ ਸਰਕਾਰ ਵਿੱਚ ਵੱਡਾ ਤਖ਼ਤਾ ਪਲਟ ਹੋ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਤੋਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਦਾ ਅਹੁਦਾ ਖੋਹ੍ਹ ਲਿਆ ਅਤੇ ਉਹਨਾਂ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਬਣਾ ਦਿੱਤਾ ਸੀ।ਦੂਜੇ ਪਾਸੇ ਤਤਕਾਲੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਪ੍ਰਧਾਨਗੀ ਵਾਪਸ ਲੈ ਲਈ ਗਈ ਅਤੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ। ਫਿਰ ਨਵਜੋਤ ਸਿੱਧੂ ਵਿਧਾਨ ਸਭਾ ਚੋਣ ਹਾਰ ਗਏ ਸਨ ਅਤੇ ਉਹਨਾਂ ਤੋਂ ਕਾਂਗਰਸ ਹਾਈਕਮਾਨ ਨੇ ਪ੍ਰਧਾਨਗੀ ਵੀ ਵਾਪਸ ਲੈ ਲਈ ਸੀ।