Bunty Romana | ਜੇਲ੍ਹ ਤੋਂ ਬਾਹਰ ਆ ਕੇ ਗੱਜਿਆ ਬੰਟੀ ਰੋਮਾਣਾ, 'ਨਾ ਦੱਬੇ ਆਂ - ਨਾ ਦਬਾਂਗੇ'
Bunty Romana | ਜੇਲ੍ਹ ਤੋਂ ਬਾਹਰ ਆ ਕੇ ਗੱਜਿਆ ਬੰਟੀ ਰੋਮਾਣਾ, 'ਨਾ ਦੱਬੇ ਆਂ - ਨਾ ਦਬਾਂਗੇ'
#akalileader #Buntyromana #bail #abplive
ਆਈਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ ਹੈ।
ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਦੱਸ ਦਈਏ ਕਿ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਬੰਟੀ ਰੋਮਾਨਾ ਨੇ ਆਪਣੇ ਐਕਸ ਅਕਾਊਂਟ ਉੱਤੇ 25 ਅਕਤੂਬਰ ਨੂੰ ਇੱਕ ਵੀਡੀਓ ਪਾਈ ਸੀ।
ਇਸ ਵੀਡੀਓ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ ਉੱਤੇ ਨਜ਼ਰ ਆ ਰਹੇ ਹਨ।
ਜਿਨਾਂ ਦੀ ਆਵਾਜ਼ ਡੱਬ ਕਰ ਕੇ ਪੰਜਾਬ ਦੀ ਮਾਨ ਸਰਕਾਰ ਤੇ ਟਿੱਪਣੀਆਂ ਕੀਤੀਆਂ ਗਈਆਂ ਸਨ
ਬੰਟੀ ਰੋਮਾਣਾ ਨੇ ਬਿਨਾਂ ਤਥਾਂ ਦੀ ਜਾਂਚ ਤੋਂ ਉਕਤ ਵੀਡੀਓ ਨੂੰ ਸ਼ੇਅਰ ਕੀਤਾ ਸੀ
ਜਿਸ ਕਾਰਨ ਉਨ੍ਹਾਂ ਤੇ ਸੋਸ਼ਲ ਮੀਡੀਆ 'ਤੇ ਗ਼ਲਤ ਖਬਰਾਂ ਤੇ ਅਫ਼ਵਾਹਾਂ ਫੈਲਾਉਣ ਦੇ ਇਲਜ਼ਾਮ ਲੱਗੇ ਸਨ
ਸ਼ਿਕਾਇਤ ਮਿਲਣ ਤੇ ਮੋਹਾਲੀ ਪੁਲਿਸ ਨੇ 26 ਅਕਤੂਬਰ ਨੂੰ ਬੰਟੀ ਰੋਮਾਣਾ ਨੂੰ ਗਿਰਫ਼ਤਾਰ ਕਰ ਲਿਆ ਸੀ