ਝੋਨੇ ਦੀ ਖਰੀਦ ਨੂੰ ਲੈ ਕੇ CM Bhagwant Mann ਨੇ ਕੀਤੀ ਮੀਟਿੰਗ
Continues below advertisement
ਝੋਨੇ ਦੀ ਖਰੀਦ ਨੂੰ ਲੈ ਕੇ CM Bhagwant Mann ਨੇ ਕੀਤੀ ਮੀਟਿੰਗ
ਹਸਤਪਤਾਲ ਤੋਂ ਛੁੱਟੀ ਮਿਲਣ ਦੇ ਕੁੱਝ ਕੁ ਘੰਟਿਆਂ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਵਿੱਚ ਜਿੱਥੇ ਪੰਜਾਬ ਦੇ ਮੁੱਖ ਸਕੱਤਰ ਅਤੇ ਮੰਤਰੀ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਮੌਜੂਦ ਰਹੇ ਤਾਂ ਉੱਥੇ ਹੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਅਡੈਂਟ ਕੀਤੀ।
ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਬੈਠਕ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਫ਼ਸਲ ਦੀ ਸਰਕਾਰੀ ਖਰੀਦ ਲੈਕੇ ਹੋਈ। ਉਹਨਾਂ ਦੱਸਿਆ ਕਿ 185 ਲੱਖ ਮੀਟ੍ਰਿਕ ਟਨ ਫਸਲ ਆਉਣ ਦੀ ਸੰਭਾਵਨਾ ਹੈ, ਜਿਸ ਦੇ ਲਈ 121 ਮੰਡੀਆਂ ਕੰਮ ਕਰ ਰਹੀਆਂ ਹਨ ਅਤੇ 23 ਤੋਂ ਵੱਧ ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਜਾਣਗੀਆਂ ਤਾਂ ਜੋ ਖਰੀਦ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਦਾਅਵਾ ਕੀਤਾ ਕਿ ਬਾਰਦਾਨੇ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Continues below advertisement
Tags :
Cm Bhagwant Mann Meeting