(Source: ECI/ABP News/ABP Majha)
Bhagwant Mann| ਨਤੀਜਿਆਂ ਬਾਅਦ CM ਦੀ ਮੀਟਿੰਗ, ਕਹੀਆਂ ਇਹ ਗੱਲਾਂ
Bhagwant Mann| ਨਤੀਜਿਆਂ ਬਾਅਦ CM ਦੀ ਮੀਟਿੰਗ, ਕਹੀਆਂ ਇਹ ਗੱਲਾਂ
#BhagwantMann #cmmann #LokSabhaElectionResult2024 #LokSabhaElectionResult #ABPSanjha #ABPLIVE
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਅਦ ਬੈਠਕ ਕੀਤੀ ਐ, ਇਸ ਬਾਬਤ ਖੁਦ ਸੀਐੱਮ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਐ, ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਚੋਣ ਨਤੀਜਿਆਂ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਅਤੇ ਜਿੱਤੀਆਂ ਹੋਈਆਂ ਤਿੰਨੋਂ ਸੀਟਾਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਨਵਨਿਯੁਕਤ ਸਾਂਸਦਾਂ ਨਾਲ ਮੁਲਾਕਾਤ ਕੀਤੀ ਐ, ਇਸ ਬੈਠਕ ਦੇ ਵਿੱਚ ਵਿਧਾਇਕ ਅਤੇ ਹੋਰ ਅਹੁਦੇਦਾਰ ਵੀ ਸ਼ਾਮਿਲ ਸਨ, ਸੀਐੱਮ ਮਾਨ ਨੇ ਦੱਸਿਆ ਕਿ ਉਨ੍ਹਾਂ ਸਾਰਿਆਂ ਨੂੰ ਮੁੜ ਲੋਕ ਸੇਵਾ ਕਰਨ ਨੂੰ ਕਿਹੈ, ਭਰੋਸਾ ਜਤਾਇਆ ਕਿ ਤਿੰਨੋਂ ਨਵਨਿਯੁਕਤ ਸਾਂਸਦ ਚੰਗੇ ਬੁਲਾਰੇ ਅਤੇ ਪੰਜਾਬ ਦੇ ਹੱਕਾਂ ਦੀ ਡੱਟ ਕੇ ਪੈਰਵਾਈ ਕਰਨਗੇ, ਦਰਅਸਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਚੋਣ ਨਤੀਜਿਆਂ ਬਾਅਦ ਮਾਯੂਸੀ ਦਾ ਸਾਹਮਣਾ ਕਰਨਾ ਪਿਐ, 13-0 ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਮਹਿਜ਼ ਤਿੰਨ ਸੀਟਾਂ ਤੇ ਹੀ ਸਿਮਟ ਗਈ ਐ, ਪੰਜਾਬ ਵਿੱਚ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਤੇ ਜਿੱਤ ਹਾਸਿਲ ਕੀਤੀ, ਸ਼੍ਰੋਮਣੀ ਅਕਾਲੀ ਦਲ ਮਹਿਜ਼ ਇੱਕ ਸੀਟ ਬਠਿੰਡਾ ਹੀ ਜਿੱਤ ਸਕਿਐ, ਬੀਜੇਪੀ ਪੰਜਾਬ ਵਿੱਚ ਇੱਕ ਵੀ ਸੀਟ ਜਿੱਤਣ ਚ ਨਾਕਾਮ ਰਹੀ ਐ, ਓਥੇ ਹੀ ਵੱਡਾ ਉਲਟਫੇਰ ਕਰਦਿਆਂ ਆਜ਼ਾਦ ਉਮੀਦਵਾਰ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਸਰਬਜੀਤ ਖਾਲਸਾ ਜੇਤੂ ਰਹੇ ਨੇ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Social Media Handles: YouTube: / abpsanjha Facebook: / abpsanjha Twitter: / abpsanjha
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।