Mohali Guava Scam | ਅਮਰੂਦਾਂ ਵਾਲਾ ਘੁਟਾਲਾ, ਪੰਜਾਬ 'ਚ ਕਈ ਥਾਵਾਂ ਤੇ ED ਦੀ ਰੇਡ
Mohali Guava Scam | ਅਮਰੂਦਾਂ ਵਾਲਾ ਘੁਟਾਲਾ, ਪੰਜਾਬ 'ਚ ਕਈ ਥਾਵਾਂ ਤੇ ED ਦੀ ਰੇਡ
#ED #raids #Mohali #GuavaScam #abpsanjha
ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਘਰ ਈਡੀ ਦੀ ਰੇਡ ਹੋਈ, ਮਾਮਲਾ ਅਮਰੂਦਾਂ ਦੇ ਬਾਗ ਘੁਟਾਲੇ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਨਾ ਸਿਰਫ ਫਿਰੋਜ਼ਪੁਰ,ਸਗੋਂ ਮੁਹਾਲੀ, ਚੰਡੀਗੜ੍ਹ ਸਣੇ ਪੰਜਾਬ ਵਿੱਚ ਪ੍ਰੋਪਰਟੀ ਡੀਲਰ ਸਣੇ ਕਿਸਾਨਾਂ ਦੇ 15 ਟਿਕਾਣਿਆਂ ‘ਤੇ ਕੀਤੀ ਗਈ ਹੈ, ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ, ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ, ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ 'ਤੇ ਹੀ ਕੀਤੀ ਜਾ ਰਹੀ ਹੈ।ਹਾਸਲ ਜਾਣਕਾਰੀ ਮੁਤਾਬਕ ਇਹ ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਗਈ ਸੀ।ਦੱਸ ਦਈਏ ਕਿ ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵੱਲੋਂ ਤੈਅ ਕੀਤੀ ਗਈ ਸੀ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਰੁੱਖਾਂ ਦੀ ਇੱਕ ਸਰਵੇਖਣ ਸੂਚੀ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਤੇ ਦਰਖਤਾਂ ਦੀ ਮੁਲਾਂਕਣ ਰਿਪੋਰਟ ਤਿਆਰ ਕੀਤੀ ਸੀ।ਸੂਤਰਾਂ ਮੁਤਾਬਕ ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਕੁਝ ਲੋਕਾਂ ਨੇ ਇੱਥੇ ਅਮਰੂਦ ਦੇ ਬੂਟੇ ਲਾਏ ਸਨ ਪਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਉਮਰ 4 ਤੋਂ 5 ਸਾਲ ਦੱਸੀ ਗਈ। ਇਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ। ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਅਦਾਲਤ ਨੇ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ