FARMERS PROTEST : SHAMBHU BORDER | ਸੁਰੱਖਿਆ ਬਲਾਂ ਦਾ ਵੱਡਾ ਐਕਸ਼ਨ, ਕਿਸਾਨਾਂ ਨੇ ਵੀ ਕਰ ਦਿੱਤਾ ਐਲਾਨ!
#abpsanjha #shambhuborder #farmersprotest #farmers #skm #kisan
ਦਿੱਲੀ ਵੱਲ ਕੂਚ ਕਰਨ ਵਾਲੇ ਕਿਸਾਨਾਂ ਸਾਹਮਣੇ ਸੁਰੱਖਿਆ ਬਲ ਦੀਵਾਰ ਬਣ ਕੇ ਖੜ੍ਹ ਗਏ। ਦਿੱਲੀ ਲਈ ਰਵਾਨਾ ਹੋਣ ਤੋਂ ਕਰੀਬ ਇੱਕ ਘੰਟੇ ਬਾਅਦ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ 3 ਕਿਸਾਨ ਜ਼ਖਮੀ ਹੋ ਗਏ। ਇੱਕ ਕਿਸਾਨ ਦੀ ਸਿਹਤ ਵਿਗੜ ਗਈ। ਉਸ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਏ। ਕਿਸਾਨ ਦੀ ਪਛਾਣ ਹਰਦੀਪ ਸਿੰਘ ਵਜੋਂ ਹੋਈ ਏ। ਇਸ ਦੇ ਨਾਲ ਹੀ ਕਿਸਾਨ ਅੱਥਰੂ ਗੈਸ ਦੇ ਗੋਲਿਆਂ ਤੋਂ ਬਚਾਅ ਲਈ ਗਿੱਲੀਆਂ ਬੋਰੀਆਂ ਲੈ ਕੇ ਆਏ ਹਨ, ਤਾਂ ਜੋ ਸ਼ੈੱਲ ਡਿੱਗਦੇ ਹੀ ਗਿੱਲੀਆਂ ਬੋਰੀਆਂ ਉਨ੍ਹਾਂ 'ਤੇ ਸੁੱਟ ਕੇ ਧੂੰਏਂ ਤੋਂ ਬਚ ਸਕਣ। #kisanmorcha #kisanprotestdelhi #kisanprotest #farmer #delhi #nayabsaini #harayananews #haryana #haryanapolice #abpsanjhalive #abpsanjhanews ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਸ਼ਾਂਤੀ ਨਾਲ ਅੱਗੇ ਜਾਣਾ ਚਾਹੁੰਦੇ ਸੀ। ਉਹ ਸਾਨੂੰ ਜੰਤਰ-ਮੰਤਰ ਜਾਂ ਰਾਮਲੀਲਾ ਮੈਦਾਨ ਵਿੱਚ ਥਾਂ ਦੇ ਦਿੰਦੇ। ਅਸੀਂ ਉੱਥੇ ਆਪਣੇ ਵਿਚਾਰ ਪ੍ਰਗਟ ਕਰ ਸਕਦੇ। ਸਾਰੀ ਦੁਨੀਆ ਦੇਖ ਰਹੀ ਹੈ ਕਿ ਸਾਡੇ ਨਾਲ ਕੀ ਕੀਤਾ ਜਾ ਰਿਹੈ। ਪੰਧੇਰ ਨੇ ਕਿਹਾ ਕਿ ਅਸੀਂ ਅੱਗੇ ਵਧਾਂਗੇ। ਅਸੀਂ ਉਮੀਦ ਕਰਦੇ ਹਾਂ ਕਿ ਸਰਕਾਰ ਗੱਲਬਾਤ ਦਾ ਰਾਹ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਅਸੀਂ ਹੁਣ ਇੰਤਜ਼ਾਰ ਕਰ ਰਹੇ ਹਾਂ, ਜੇਕਰ ਸਾਨੂੰ ਦਿੱਲੀ ਨਾ ਜਾਣ ਦਿੱਤਾ ਗਿਆ ਤਾਂ ਅਸੀਂ ਸ਼ਾਮ ਨੂੰ ਰਣਨੀਤੀ ਬਣਾਵਾਂਗੇ। ਪੰਧੇਰ ਨੇ ਕਿਹਾ ਕਿ ਸਰਕਾਰ ਜਾਂ ਤਾਂ ਸਾਨੂੰ ਦਿੱਲੀ ਜਾਣ ਦੇਵੇ ਜਾਂ ਫਿਰ ਗੱਲਬਾਤ ਕਰੇ। ਉਨ੍ਹਾਂ ਕਿਹਾ ਕਿ ਸਾਡਾ ਕਿਸੇ ਵੀ ਸੂਬਾ ਸਰਕਾਰ ਨਾਲ ਕੋਈ ਮੁੱਦਾ ਨਹੀਂ, ਇਸ ਲਈ ਦਿੱਲੀ ਜਾ ਕੇ ਗੱਲ਼ ਰੱਖਣਾ ਚਾਹੁੰਦੇ ਹਾਂ। ਦੱਸ ਦਈਏ ਕਿ ਪੁਲ ’ਤੇ ਜਿੱਥੇ ਦਿੱਲੀ ਵੱਲ ਜਾਣ ਵਾਲੇ 101 ਕਿਸਾਨ ਖੜ੍ਹੇ ਹਨ, ਉੱਥੇ ਹੀ ਉਨ੍ਹਾਂ ਦੇ ਨਾਲ ਆਏ ਲੋਕ ਹੇਠਾਂ ਖੇਤਾਂ ’ਚ ਡਟੇ ਹੋਏ ਹਨ। ਇੱਥੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹਨ। ਕਿਸਾਨਾਂ ਨੂੰ ਖੇਤਾਂ ਵੱਲ ਜਾਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਇੱਥੇ ਪਹਿਲਾਂ ਹੀ ਫੋਰਸ ਤਾਇਨਾਤ ਕਰ ਦਿੱਤੀ ਸੀ ਤੇ ਲੋਕਾਂ ਨੂੰ ਅੱਗੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਧਰ, ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਹੈ ਜੇਕਰ ਉਹ ਅੱਗੇ ਵਧਣ ਦੀ ਕੋਸ਼ਿਸ਼ ਕਰਨਗੇ, ਸਖਤੀ ਵਰਤੀ ਜਾਏਗੀ। ਹਰਿਆਣਾ ਪੁਲਿਸ ਨੇ ਕਿਹਾ ਕਿ ਜੇਕਰ ਕੋਈ ਅੱਗੇ ਵਧਣ ਜਾਂ ਬੈਰੀਕੇਡ ਪੁੱਟਣ ਦੀ ਕੋਸ਼ਿਸ਼ ਕਰੇਗਾ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਹਰਿਆਣਾ ਪੁਲਿਸ ਨੇ ਸਰਹੱਦ ’ਤੇ ਬੈਰੀਕੇਡਾਂ ਦੇ ਨਾਲ-ਨਾਲ ਜਾਲੀ ਵੀ ਲਾਈ ਹੋਈ ਹੈ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਲੋਹੇ ਦੇ ਕਿੱਲ ਵੀ ਲਗਾਏ ਗਏ ਹਨ। ਇਹ ਮੇਖਾਂ ਸੀਮਿੰਟ ਵਿੱਚ ਦੱਬੀਆਂ ਹੋਈਆਂ ਹਨ ਤਾਂ ਜੋ ਵਾਹਨ ਅੱਗੇ ਨਾ ਜਾ ਸਕਣ। ਦਰਅਸਲ ਦਿੱਲੀ ਵੱਲ ਮਾਰਚ ਕਰ ਰਹੇ 101 ਕਿਸਾਨ ਤੇ ਹਰਿਆਣਾ ਪੁਲਿਸ ਸ਼ੰਭੂ ਬਾਰਡਰ 'ਤੇ ਆਹਮੋ-ਸਾਹਮਣੇ ਹਨ। ਕਿਸਾਨਾਂ ਨੇ ਸੁਰੱਖਿਆ ਦੀਆਂ ਦੋ ਲੇਅਰਾਂ ਨੂੰ ਪਾਰ ਕਰ ਲਿਆ ਪਰ ਅੱਗੇ ਹਰਿਆਣਾ ਪੁਲਿਸ ਨੇ ਰੋਕ ਲਿਆ। ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਨੂੰ ਵਾਪਸ ਪਰਤਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਪੁਲਿਸ ਕਹਿ ਰਹੀ ਹੈ ਕਿ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ। ਕਿਸਾਨ ਯੂਨੀਅਨ ਦੇ ਝੰਡਿਆਂ ਦੇ ਨਾਲ ਹੀ ਤਿਰੰਗੇ ਵੀ ਲੈ ਕੇ ਜਾ ਰਹੇ ਹਨ।